National

ਟਿੱਕਰੀ ਬਾਰਡਰ ‘ਤੇ ਦਸਮ ਪਿਤਾ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਨਵੀਂ ਦਿੱਲੀ/ਚੰਡੀਗੜ੍ਹ : ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ‘ਚ ਲੱਗੇ ਕਿਸਾਨ ਮੋਰਚਾ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਟਿੱਕਰੀ ਬਾਰਡਰ ਨੇੜੇ ਬੁੱਧਵਾਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਸਟੇਜ ਦੀ ਕਾਰਵਾਈ ਤੋਂ ਪਹਿਲਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਵੱਡ ਆਕਾਰੀ ਤਸਵੀਰ ‘ਤੇ ਸਮੁੱਚੀ ਸੂਬਾ ਕਮੇਟੀ ਵੱਲੋਂ ਗੁਲਦਸਤੇ ਭੇਟ ਕਰ ਕੇ ਗੁਰੂ ਜੀ ਵੱਲੋਂ ਜਬਰ ਜ਼ੁਲਮ ਤੇ ਕਾਣੀ ਵੰਡ ਖਿਲਾਫ ਕੀਤੇ ਅੰਦੋਲਨ ਨੂੰ ਯਾਦ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਅੰਦੋਲਨ ਜਾਰੀ ਰੱਖਣ ਦਾ ਅਹਿਦ ਲਿਆ ਗਿਆ।

ਇਕੱਠ ਨੂੰ ਸੰਬੋਧਨ ਕਰਦਿਆਂ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਇਹ ਕਾਣੀ ਵੰਡ ਖ਼ਿਲਾਫ਼ ਵਿਚਾਰਾਂ ਦੀ ਲੜਾਈ ਸ਼ੁਰੂ ਹੋਈ। ਗੁਰੂ ਜੀ ਨੇ ਰਾਜੇ ਸ਼ੀਂਹ ਮੁਕੱਦਮ ਕੁੱਤੇ ਤੇ ਆਪਣੇ ਹੱਥੀਂ ਆਪਣਾ-ਆਪੇ ਹੀ ਕਾਜ ਸਵਾਰੀਐ ਸਲੋਕ ਬਾਣੀ ‘ਚ ਦਰਜ ਹਨ। ਦਸਮ ਪਿਤਾ ਨੇ ਆਪਣਾ ਸਾਰਾ ਪਰਿਵਾਰ ਮੁਗ਼ਲ ਹਾਕਮਾਂ ਵੱਲੋਂ ਗਰੀਬ ਲੋਕਾਂ ‘ਤੇ ਕੀਤੇ ਜਾ ਰਹੇ ਅੱਤਿਆਚਾਰਾਂ ਖ਼ਿਲਾਫ਼ ਸੰਘਰਸ਼ ਦੌਰਾਨ ਵਾਰ ਦਿੱਤਾ ਜਦੋਂ ਔਰੰਗਜ਼ੇਬ ਧੱਕੇ ਨਾਲ ਕਸ਼ਮੀਰੀ ਪੰਡਤਾਂ ਨੂੰ ਧਰਮ ਤਬਦੀਲ ਕਰਵਾ ਕੇ ਮੁਸਲਮਾਨ ਬਣਾਉਣ ਲੱਗਾ ਤਾਂ ਉਨ੍ਹਾਂ ਧਰਮ ਦੀ ਰਾਖੀ ਲਈ ਗੁਰੂ ਜੀ ਨੇ ਬਾਲ ਉਮਰੇ ਪਿਤਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਦਿੱਲੀ ਜਾ ਕੇ ਕੁਰਬਾਨੀ ਦੇਣ ਲਈ ਭੇਜਿਆ।

Show More

Related Articles

Leave a Reply

Your email address will not be published. Required fields are marked *

Close