Sports

ਕਾਮਨਵੈਲਥ ਖੇਡਾਂ ‘ਚ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੀ ਭਾਰ ਤੋਲਕ ਟੀਮ ਦਾ ਅੰਮ੍ਰਿਤਸਰ ਪਹੁੰਚਣ ‘ਤੇ ਸ਼ਾਨਦਾਰ ਸਵਾਗਤ

ਅੰਮ੍ਰਿਤਸਰ : ਬਰਮਿੰਘਮ ਵਿਖੇ ਹੋ ਰਹੀਆਂ ਕਾਮਨਵੈਲਥ ਖੇਡਾਂ ਭਾਰਤ ਦਾ ਨਾਮ ਰੌਸ਼ਨ ਕਰਨ ਵਾਲੀ ਭਾਰ ਤੋਲਕ ਟੀਮ ਜਿਸ ਵਿਚ ਮਰਦ ਅਤੇ ਮਹਿਲਾ ਟੀਮਾਂ ਦੇ ਖਿਡਾਰੀ ਸ਼ਾਮਿਲ ਹਨ, ਅੱਜ ਸਵੇਰੇ ਸ੍ਰੀ ਗੁਰੂ ਰਾਮ ਦਾਸ ਅੰਮ੍ਰਿਤਸਰ ਹਵਾਈ ਅੱਡੇ ਰਸਤੇ ਭਾਰਤ ਦਾਖਲ ਹੋਈ। ਇਸ ਮੌਕੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਖਿਡਾਰੀਆਂ ਤੇ ਕੋਚਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਹਰੇਕ ਖਿਡਾਰੀਆਂ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਜੀ ਆਇਆਂ ਕਿਹਾ, ਜਦਕਿ ਹੋਰ ਅਧਿਕਾਰੀਆਂ ਨੇ ਖਿਡਾਰੀਆਂ ਦੇ ਹਾਰ ਪਾ ਕੇ ਸਵਾਗਤ ਕੀਤਾ।

ਦੱਸਣਯੋਗ ਹੈ ਕਿ ਇਸ ਟੀਮ ਨੇ ਕਾਮਨਵੈਲਥ ਖੇਡਾਂ ਵਿਚ ਭਾਰਤ ਲਈ 10 ਤਮਗੇ ਜਿੱਤੇ ਹਨ, ਜਿਸ ਵਿਚ 3 ਸੋਨੇ, 3 ਚਾਂਦੀ ਤੇ 4 ਕਾਂਸੀ ਦੇ ਤਮਗੇ ਸ਼ਾਮਿਲ ਹਨ। ਵੱਡੀ ਖੁਸ਼ੀ ਵਾਲੀ ਗੱਲ ਇਹ ਹੈ ਕਿ ਇਸ ਟੀਮ ਵਿਚ ਚਾਰ ਤਮਗਾ ਜੇਤੂ ਖਿਡਾਰੀ ਪੰਜਾਬ ਤੋਂ ਹਨ, ਜਿੰਨਾ ਵਿਚੋ ਇਕ ਲਵਪ੍ਰੀਤ ਸਿੰਘ ਦਾ ਪਿੰਡ ਦਾ ਅੰਮ੍ਰਿਤਸਰ ਹਵਾਈ ਅੱਡੇ ਦੇ ਬਿਲਕੁੱਲ ਨਾਲ ਬਲ ਸਿੰਕਦਰ ਹੈ। ਲਵਪ੍ਰੀਤ ਸਿੰਘ ਨੇ 109 ਕਿਲੋ ਭਾਰ ਵਰਗ ਵਿਚ ਕਾਂਸੀ ਦਾ ਕਾਂਸੀ ਦਾ ਤਮਗਾ ਜਿਤਿਆ ਹੈ। ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਪੰਜਾਬ ਦੇ ਤਮਗਾ ਜੇਤੂ ਖ਼ਿਡਾਰੀਆਂ ਲਈ ਇਨਾਮਾਂ ਦੀ ਵੱਡੀ ਰਾਸ਼ੀ ਦਾ ਐਲਾਨ ਕੀਤਾ ਹੈ, ਜਿੰਨਾ ਵਿਚ ਚਾਂਦੀ ਦਾ ਤਮਗਾ ਜੇਤੂ ਵਿਕਾਸ ਠਾਕੁਰ ਨੂੰ 50 ਲੱਖ ਰੁਪਏ ਅਤੇ ਕਾਂਸੀ ਦਾ ਤਮਗਾ ਜੇਤੂ ਹਰਜਿੰਦਰ ਕੌਰ, ਲਵਪ੍ਰੀਤ ਸਿੰਘ ਤੇ ਗੁਰਦੀਪ ਸਿੰਘ ਨੂੰ 40 ਲੱਖ ਰੁਪਏ ਦਾ ਨਗਦ ਇਨਾਮ ਮੁੱਖ ਮੰਤਰੀ ਵੱਲੋਂ ਐਲਾਨਿਆ ਜਾ ਚੁੱਕਾ ਹੈ। ਅੱਜ ਟੀਮ ਦੀ ਆਮਦ ਉਤੇ ਖੇਡ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਖਿਡਾਰੀਆਂ ਨੂੰ ਵਧਾਈ ਭੇਜੀ।

Show More

Related Articles

Leave a Reply

Your email address will not be published. Required fields are marked *

Close