National

ਦਿੱਲੀ ਵਿਚ ਚੋਣ ਪ੍ਰਚਾਰ ਕਰਨਗੇ ਅਰਵਿੰਦ ਕੇਜਰੀਵਾਲ

ਵੱਖ ਵੱਖ ਉੋਮੀਦਵਾਰਾਂ ਵਲੋਂ ਲੋਕ ਸਭਾ ਚੋਣਾਂ ਲਈ ਪ੍ਰਚਾਰ ਕੀਤਾ ਜਾ ਰਿਹਾ। ਪੰਜਾਬ ਹੀ ਨਹੀਂ ਦੇਸ਼ ਭਰ ਵਿੱਚ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਰੋਡ ਸ਼ੋਅ ਕੀਤੇ ਦਾ ਰਹੇ ਹਨ। ਇਸ ਦੌਰਾਨ ਰੋਜ਼ਾਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕ ਸਭਾ ਚੋਣਾਂ ਲਈ ਰੋਡ ਸ਼ੋਅ ਕਰਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਅੱਜ ਸੀਐਮ ਭਗਵੰਤ ਮਾਨ ਦਿੱਲੀ ਵਿੱਚ ਪ੍ਰਚਾਰ ਕਰਨਗੇ।

ਇਹ ਚੋਣ ਪ੍ਰਚਾਰ ਪੂਰਬੀ ਦਿੱਲੀ ਅਤੇ ਦੱਖਣੀ ਦਿੱਲੀ ਵਿੱਚ ਰੋਡ ਸ਼ੋਅ ਕਰਨਗੇ। ਸਭ ਤੋਂ ਅਹਿਮ ਗੱਲ ਹੈ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਰਹਿਣਗੇ। ਸੀਐਮ ਭਗਵੰਤ ਮਾਨ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟ ਪਾਉਣ ਦੀ ਅਪੀਲ ਕਰਨਗੇ। ਭਗਵੰਤ ਮਾਨ ਲੋਕਾਂ ਨੂੰ ਪੂਰਬੀ ਦਿੱਲੀ ਲੋਕ ਸਭਾ ਹਲਕੇ ਤੋਂ ਉਮੀਦਵਾਰ ਕੁਲਦੀਪ ਕੁਮਾਰ ਅਤੇ ਦੱਖਣੀ ਦਿੱਲੀ ਲੋਕ ਸਭਾ ਹਲਕੇ ਤੋਂ ਸਹਿਰਾਮ ਪਹਿਲਵਾਨ ਨੂੰ ਵੋਟਾਂ ਪਾਉਣ ਦੀ ਅਪੀਲ ਕਰਨਗੇ।

Show More

Related Articles

Leave a Reply

Your email address will not be published. Required fields are marked *

Close