Punjab

ਸ਼੍ਰੋਮਣੀ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮਾਰਚ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਉਲੀਕਣ ਲਈ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਘੰਟਾ ਘਰ ਤੋਂ ਡੀਸੀ ਦਫ਼ਤਰ ਤੱਕ ਕਾਲੀਆਂ ਦਸਤਾਰਾਂ ਬੰਨ ਕੇ ਤ ਰੋਸ ਮਾਰਚ ਕੀਤਾ ਗਿਆ। ਇਸ ਰੋਸ ਮਾਰਚ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ।
ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਦੇਸ਼ ਹੋਇਆ ਸੀ ਕਿ ਸਿੱਖ ਜਥੇਬੰਦੀਆਂ ਮਿਲ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰੋਗਰਾਮ ਉਲੀਕਣ। ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਜਿਨ੍ਹਾਂ ਸੂਬਿਆਂ ਵਿੱਚ ਬੰਦੀ ਸਿੰਘ ਕੈਦ ਹਨ, ਉਨ੍ਹਾਂ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿਖੇ ਸੀ।

Show More

Related Articles

Leave a Reply

Your email address will not be published. Required fields are marked *

Close