Punjab

ਵਿਜੀਲੈਂਸ ਦੀ ਰਡਾਰ ’ਤੇ ਹੁਣ ਮਨਪ੍ਰੀਤ ਬਾਦਲ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਵਿਜੀਲੈਂਸ ਬਿਊਰੋ ਦੇ ਨਿਸ਼ਾਨੇ ‘ਤੇ ਹਨ। ਹੁਣ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਖਿਲਾਫ ਭਿ੍ਰਸ਼ਟਾਚਾਰ ਦੇ ਦੋਸ਼ਾਂ ਦੀ ਵੀ ਜਾਂਚ ਹੋਵੇਗੀ। ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਦਿੱਤੀ ਸੀ। ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਸੀ ਕਿ ਮਨਪ੍ਰੀਤ ਬਾਦਲ ਨੇ ਸਾਲ 2017 ਤੋਂ 2022 ਤੱਕ ਕਣਕ-ਝੋਨੇ ਦੀ ਢੋਆ-ਢੁਆਈ ਲਈ ਆਪਣੇ ਡਰਾਈਵਰ ਅਤੇ ਗੰਨਮੈਨ ਦੇ ਨਾਂ ’ਤੇ ਫਰਜ਼ੀ ਕੰਪਨੀਆਂ ਬਣਾ ਕੇ ਸਰਕਾਰੀ ਖਜ਼ਾਨੇ ਨੂੰ ਲੁੱਟਿਆ।
ਹੁਣ ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਂਗਰਸੀ ਮੰਤਰੀਆਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।ਇਸ ਤੋਂ ਪਹਿਲਾਂ ਜੰਗਲਾਤ ਵਿਭਾਗ ਵੱਲੋਂ ਭਿ੍ਰਸ਼ਟਾਚਾਰ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਅਨਾਜ ਟਰਾਂਸਪੋਰਟ ਘਪਲੇ ਦੇ ਮਾਮਲੇ ਵਿੱਚ ਭਾਰਤ ਭੂਸ਼ਣ ਆਸ਼ੂ ਖਿਲਾਫ ਕਾਰਵਾਈ ਕੀਤੀ ਜਾ ਚੁੱਕੀ ਹੈ।

Show More

Related Articles

Leave a Reply

Your email address will not be published. Required fields are marked *

Close