International

ਜੇ ਭਾਰਤ ਤੇ ਪਾਕਿਸਤਾਨ ਇਕੱਠੇ ਹੋਣ ਤਾਂ ਬਿਹਤਰ ਹੋਏਗਾ:ਟਰੰਪ

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪੁਲਵਾਮਾ ਹਮਲੇ ਨੂੰ ਭਿਆਨਕ ਸਥਿਤੀ ਕਰਾਰ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਸਹੀ ਸਮਾਂ ਆਉਣ ’ਤੇ ਟਿੱਪਣੀ ਕਰਨਗੇ। ਹਾਲਾਂਕਿ ਉਨ੍ਹਾਂ ਕਿਹਾ ਹੈ ਕਿ ਜੇ ਭਾਰਤ ਤੇ ਪਾਕਿਸਤਾਨ ਇਕੱਠੇ ਹੋਣ ਤਾਂ ਬਿਹਤਰ ਹੋਏਗਾ। ਜ਼ਿਕਰਯੋਗ ਹੈ ਕਿ ਅਮਰੀਕਾ ਤੋਂ ਇਲਾਵਾ ਇਸ ਹਮਲੇ ਦੇ ਸਬੰਧ ਵਿੱਚ ਫਰਾਂਸ ਤੇ ਇਜ਼ਰਾਈਲ ਵੀ ਭਾਰਤ ਨਾਲ ਖੜੇ ਹਨ। ਅਮਰੀਕੀ ਵਿਦੇਸ਼ ਵਿਭਾਗ ਦੇ ਉਪ ਬੁਲਾਰਾ ਰਾਬਰਟ ਪਲਾਡਿਨੋ ਨੇ ਕਿਹਾ ਕਿ ਭਾਰਤ ਨਾਲ ਅਮਰੀਕਾ ਦੀਆਂ ਸਿਰਫ ਸੰਵੇਦਨਾਵਾਂ ਹੀ ਨਹੀਂ ਬਲਕਿ ਭਾਰਤ ਨੂੰ ਅਮਰੀਕਾ ਦਾ ਪੂਰਾ ਸਮਰਥਨ ਹਾਸਲ ਹੈ। ਪਾਕਿਸਤਾਨ ਨੂੰ ਹਮਲੇ ਲਈ ਜ਼ਿੰਮੇਦਾਰ ਲੋਕਾਂ ਨੂੰ ਸਜ਼ਾ ਦੇਣੀ ਚਾਹੀਦੀ ਹੈ ਅਤੇ ਇਸ ਦੀ ਜਾਂਚ ਵਿੱਚ ਵੀ ਸਹਿਯੋਗ ਦੇਣਾ ਚਾਹੀਦਾ ਹੈ। ਓਵਲ ਆਫਿਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਕਿਹਾ ਕਿ ਉਨ੍ਹਾਂ ਦੀ ਸਾਰੀਆਂ ਚੀਜ਼ਾਂ ’ਤੇ ਨਜ਼ਰ ਹੈ। ਉਨ੍ਹਾਂ ਕਈ ਰਿਪੋਰਟਾਂ ਵੇਖੀਆਂ ਹਨ। ਉਨ੍ਹਾਂ ਕਿਹਾ ਕਿ ਉਹ ਸਹੀ ਸਮਾਂ ਆਉਣ ’ਤੇ ਇਸ ਸਬੰਧੀ ਬਿਆਨ ਦੇਣਗੇ। ਉਨ੍ਹਾਂ ਕਿਹਾ ਕਿ ਜੇ ਭਾਰਤ ਤੇ ਪਾਕਿਸਤਾਨ ਇਕੱਠੇ ਹੋਣ ਤਾਂ ਉਨ੍ਹਾਂ ਨੂੰ ਬੇਹੱਦ ਖ਼ੁਸ਼ੀ ਹੋਏਗੀ । ਟਰੰਪ ਦੇ ਕੌਮੀ ਸੁਰੱਖਿਆ ਸਲਾਹਕਾਰ ਜੌਨ ਬੋਲਟਨ ਨੇ ਵੀ ਕਿਹਾ ਸੀ ਕਿ ਭਾਰਤ ਨੂੰ ਖ਼ੁਦ ਦੀ ਸੁਰੱਖਿਆ ਕਰਨ ਦਾ ਪੂਰਾ ਹੱਕ ਹੈ। ਵਿਦੇਸ਼ ਮੰਤਰੀ ਮਾਈਕ ਪੋਮਪੀਓ, ਬੋਲਟਨ ਤੇ ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਨੇ ਸਾਰਾ ਸੈਂਡਰਸ ਨੇ ਵੱਖ-ਵੱਖ ਬਿਆਨ ਜਾਰੀ ਕਰਦਿਆਂ ਪਾਕਿਸਤਾਨ ਨੂੰ ਤੁਰੰਤ ਜੈਸ਼ ’ਤੇ ਕਾਰਵਾਈ ਕਰਨ ਅਤੇ ਅੱਤਵਾਦੀਆਂ ਦੀ ਪਨਾਹ ਖ਼ਤਮ ਕਰਨ ਲਈ ਕਿਹਾ ਸੀ।

Show More

Related Articles

Leave a Reply

Your email address will not be published. Required fields are marked *

Close