InternationalPunjab

10 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ

ਕੈਨੇਡਾ  ਵਿੱਚ 10 ਮਹੀਨੇ ਪਹਿਲਾਂ ਉਚੇਰੀ ਪੜ੍ਹਾਈ ਲਈ ਗਏ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌ.ਤ ਹੋ ਗਈ। ਮ੍ਰਿ.ਤਕ ਦੀ ਪਹਿਚਾਣ ਬਠਿੰਡੇ ਦੇ ਪਿੰਡ ਦੂਨੇਵਾਲਾ ਵਾਸੀ ਵਰਿੰਦਰ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀ ਸਾਬਕਾ ਸਰਪੰਚ ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਹੋਣਹਾਰ ਵਿਦਿਆਰਥੀ ਵਰਿੰਦਰ ਸਿੰਘ 10 ਮਹੀਨੇ ਪਹਿਲਾਂ ਹੀ ਉਚੇਰੀ ਪੜ੍ਹਾਈ ਲਈ ਕੈਨੇਡਾ ਗਿਆ ਸੀ। ਜਿੱਥੇ ਬੀਤੀ ਸ਼ਾਮ ਉਸਨੂੰ ਆਪਣੇ ਘਰ ਵਿੱਚ ਹੀ ਅਚਾਨਕ ਦਿਲ ਦਾ ਦੌਰਾ ਪੈ ਗਿਆ। ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌ.ਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਪਰਿਵਾਰ ਬੁਰੀ ਤਰ੍ਹਾਂ ਸਦਮੇ ਵਿੱਚ ਹੈ। ਮ੍ਰਿ.ਤਕ ਨੌਜਵਾਨ ਆਪਣੇ ਪਿੱਛੇ ਆਪਣੇ ਮਾਤਾ-ਪਿਤਾ ਤੋਂ ਇਲਾਵਾ ਆਪਣਾ ਛੋਟਾ ਭਰਾ ਛੱਡ ਗਿਆ।

Show More

Related Articles

Leave a Reply

Your email address will not be published. Required fields are marked *

Close