Punjab

ਨਵਜੋਤ ਸਿੱਧੂ ਦੇ ‘ਪੈਂਟ ਗਿੱਲੀ ਕਰ ਦੇਣ’ ਵਾਲੇ ਬਿਆਨ ਦਾ ਵਿਰੋਧ ਕਰਨ ਵਾਲੇ ਪੁਲਿਸ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ

ਅੰਮ੍ਰਿਤਸਰ: ਨਵਜੋਤ ਸਿੰਘ ਸਿੱਧੂ ਵੱਲੋਂ ਚੋਣਾਂ ਤੋਂ ਪਹਿਲਾਂ ‘ਪੈਂਟ ਗਿੱਲੀ ਕਰ ਦੇਣ’ ਦੇ ਬਿਆਨ ਦਾ ਵਿਰੋਧ ਕਰਨ ਵਾਲੇ ਅੰਮ੍ਰਿਤਸਰ ਵਿੱਚ ਤਾਇਨਾਤ ਕਾਂਸਟੇਬਲ ਸੰਦੀਪ ਕੁਮਾਰ ਨੇ ਸੋਮਵਾਰ ਰਾਤ ਅਚਾਨਕ ਖੁਦਕੁਸ਼ੀ ਕਰ ਲਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ‘ਚ ਰਖਵਾ ਦਿੱਤਾ ਹੈ।

ਮ੍ਰਿਤਕ ਦੀ ਮਾਂ ਦੇ ਲੁਧਿਆਣਾ ਤੋਂ ਆਉਣ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਸੰਦੀਪ ਕੁਮਾਰ ਕੁਆਰਟਰ ਵਿੱਚ ਹੀ ਰਹਿ ਰਿਹਾ ਸੀ। ਸ਼ਾਮ ਨੂੰ ਬਾਹਰੋਂ ਕਿਸੇ ਨੇ ਉਸ ਦੀ ਲਾਸ਼ ਪੱਖੇ ਨਾਲ ਲਟਕਦੀ ਦੇਖੀ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਸੰਦੀਪ ਦੀ ਲਾਸ਼ ਨੂੰ ਗਵਾਹਾਂ ਦੀ ਮੌਜੂਦਗੀ ‘ਚ ਉਤਾਰਿਆ ਗਿਆ।

ਇਸ ਦੌਰਾਨ ਸੰਦੀਪ ਸਿੰਘ ਕੋਲੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ, ਜਿਸ ਬਾਰੇ ਪੁਲਸ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕਰ ਰਹੀ। ਪੁਲਸ ਦਾ ਕਹਿਣਾ ਹੈ ਕਿ ਸੰਦੀਪ ਕੁਮਾਰ ਕਾਫੀ ਸਮੇਂ ਤੋਂ ਮੁਅੱਤਲ ਸੀ। ਉਹ ਕੁਝ ਦਿਨ ਪਹਿਲਾਂ ਹੀ ਆਪਣੀ ਨੌਕਰੀ ‘ਤੇ ਪਰਤਿਆ ਸੀ। ਉਸ ਨੂੰ ਕੀ ਪਰੇਸ਼ਾਨੀ ਸੀ ਇਸ ਬਾਰੇ ਹੋਰ ਵੇਰਵੇ ਅਜੇ ਨਹੀਂ ਮਿਲੇ ਹਨ।

ਜ਼ਿਕਰਯੋਗ ਹੈ ਕਿ ਇੱਕ ਚੋਣ ਪ੍ਰੋਗਰਾਮ ਦੌਰਾਨ ਨਵਜੋਤ ਸਿੱਧੂ ਨੇ ਨਵਤੇਜ ਚੀਮਾ ਦੀ ਪਿੱਠ ‘ਤੇ ਹੱਥ ਰੱਖ ਕੇ ਕਿਹਾ ਸੀ ਕਿ ਜੇਕਰ ਉਹ ਅਵਾਜ਼ ਮਾਰ ਦੇਵੇ ਤਾਂ ਥਾਣੇਦਾਰ ਦੀ ਪੈਂਟ ਗਿੱਲੀ ਹੋ ਜਾਂਦੀ ਹੈ। ਕਾਂਸਟੇਬਲ ਸੰਦੀਪ ਕੁਮਾਰ ਨੇ ਸਿੱਧੂ ਦੇ ਇਸ ਬਿਆਨ ‘ਤੇ ਇਤਰਾਜ਼ ਜਤਾਇਆ ਸੀ। ਉਨ੍ਹਾਂ ਨੇ ਵੀਡੀਓ ਰਾਹੀਂ ਇਸ ਦਾ ਵਿਰੋਧ ਵੀ ਕੀਤਾ ਸੀ।

Show More

Related Articles

Leave a Reply

Your email address will not be published. Required fields are marked *

Close