International

ਅਮਰੀਕਾ ‘ਚ ਬਰਫੀਲੇ ਤੂਫਾਨ ਦਾ ਕਹਿਰ , 1600 ਤੋਂ ਵੱਧ ਉਡਾਣਾਂ ਰੱਦ, ਹਜ਼ਾਰਾਂ ਘਰਾਂ ‘ਚ ਬਿਜਲੀ ਕਟੌਤੀ

ਵਾਸ਼ਿੰਗਟਨ :  ਅਮਰੀਕਾ ਦੇ ਕਈ ਇਲਾਕੇ ਇਨ੍ਹੀਂ ਦਿਨੀਂ ਭਾਰੀ ਬਰਫੀਲੇ ਤੂਫਾਨ ਦਾ ਸਾਹਮਣਾ ਕਰ ਰਹੇ ਹਨ। ਇਸ ਕਾਰਨ ਉਡਾਣਾਂ ਰੱਦ ਹੋਣ ਤੋਂ ਇਲਾਵਾ ਸੜਕੀ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਤੂਫਾਨ ਕਾਰਨ ਬੁੱਧਵਾਰ ਨੂੰ ਐਰੀਜ਼ੋਨਾ ਤੋਂ ਵਯੋਮਿੰਗ ਤੱਕ ਅੰਤਰਰਾਜੀ ਹਾਈਵੇਅ ਬੰਦ ਕਰ ਦਿੱਤੇ ਗਏ ਸਨ। ਇਸ ਕਾਰਨ ਡਰਾਈਵਰ ਕਾਰਾਂ ਵਿੱਚ ਫਸ ਗਏ ਅਤੇ ਹਜ਼ਾਰਾਂ ਲੋਕਾਂ ਨੂੰ ਬਿਜਲੀ ਦੇ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਦਹਾਕਿਆਂ ਵਿੱਚ ਦੱਖਣੀ ਕੈਲੀਫੋਰਨੀਆ ਵਿੱਚ ਆਉਣ ਵਾਲਾ ਸਭ ਤੋਂ ਭਿਆਨਕ ਤੂਫਾਨ ਹੈ। ਇਨ੍ਹਾਂ ਨਾਜ਼ੁਕ ਹਾਲਾਤਾਂ ਤੋਂ ਅਗਲੇ ਕੁਝ ਦਿਨਾਂ ਤੱਕ ਰਾਹਤ ਮਿਲਣ ਦੀ ਸੰਭਾਵਨਾ ਨਹੀਂ ਹੈ।

ਠੰਢੇ ਮੌਸਮ ਦੀ ਸ਼ੁਰੂਆਤ ਦੇ ਨਾਲ, ਤੂਫਾਨ ਨੇ ਉੱਤਰੀ ਅਮਰੀਕਾ ਵਿੱਚ ਗੰਭੀਰ ਪ੍ਰਭਾਵ ਪਾਇਆ। ਸਕੂਲਾਂ, ਦਫਤਰਾਂ ਦੇ ਨਾਲ-ਨਾਲ ਮਿਨੀਸੋਟਾ ਵਿਧਾਨ ਸਭਾ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਖ਼ਰਾਬ ਮੌਸਮ ਕਾਰਨ ਅਮਰੀਕਾ ਵਿੱਚ 1600 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਦੇਸ਼ ਭਰ ‘ਚ 5000 ਤੋਂ ਵੱਧ ਉਡਾਣਾਂ ‘ਚ ਦੇਰੀ ਹੋਈ ਹੈ। ਡੇਨਵਰ ਇੰਟਰਨੈਸ਼ਨਲ ਏਅਰਪੋਰਟ ‘ਤੇ ਲੋਕਾਂ ਨੂੰ ਘਰ ਜਾਣ ਲਈ ਦੋ ਘੰਟੇ ਤੋਂ ਵੱਧ ਦੇਰੀ ਹੋਈ।

ਵਾਇਮਿੰਗ ਹਾਈਵੇਅ ਬਚਾਅ ਕਰੂ ਦੇ ਮੈਂਬਰ ਜੇਰੇਮੀ ਬੀਕ ਨੇ ਕਿਹਾ ਕਿ ਬਚਾਅ ਕਰਮਚਾਰੀਆਂ ਨੇ ਵਾਹਨਾਂ ਵਿੱਚ ਫਸੇ ਲੋਕਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ, ਪਰ ਤੇਜ਼ ਹਵਾਵਾਂ ਨੇ ਇਸਨੂੰ ਲਗਪਗ ਅਸੰਭਵ ਬਣਾ ਦਿੱਤਾ। ਉਹ ਆਪਣਾ ਟਿਕਾਣਾ ਜਾਣਦੇ ਹਨ ਪਰ ਉਨ੍ਹਾਂ ਤੱਕ ਪਹੁੰਚਣਾ ਬਹੁਤ ਮੁਸ਼ਕਲ ਹੈ। ਵਯੋਮਿੰਗ ਦੇ ਟਰਾਂਸਪੋਰਟ ਵਿਭਾਗ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਸੂਬੇ ਦੇ ਉੱਤਰੀ ਹਿੱਸੇ ਦੀਆਂ ਜ਼ਿਆਦਾਤਰ ਸੜਕਾਂ ਲੰਘਣ ਯੋਗ ਨਹੀਂ ਹਨ।

 

Show More

Related Articles

Leave a Reply

Your email address will not be published. Required fields are marked *

Close