Punjab
ਸਾਰੀਆਂ ਕਿਸਾਨ ਜਥੇਬੰਦੀਆਂ ਨੇ ਕਿਸਾਨ ਆਗੂਆਂ ਦੇ ਘਰਾਂ ’ਤੇ ਸੀ.ਬੀ.ਆਈ. ਛਾਪੇਮਾਰੀ ਦੀ ਕੀਤੀ ਨਿਖੇਧੀ
ਲੁਧਿਆਣਾ : ਕਿਸਾਨ ਆਗੂਆਂ ਦੇ ਘਰਾਂ ’ਤੇ ਸੀ.ਬੀ.ਆਈ. ਦੀਆਂ ਟੀਮਾਂ ਵਲੋਂ ਕੀਤੀਆਂ ਗਈਆਂ ਛਾਪੇਮਾਰੀਆਂ ਦੇ ਸੰਬੰਧ ਵਿਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਲੁਧਿਆਣਾ ਵਿਖੇ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਹੋਈ। ਇਸ ਵਿਚ ਸਾਰੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਦੀ ਕਾਰਵਾਈ ਦੀ ਨਿਖੇਧੀ ਕੀਤੀ ਅਤੇ ਇਸ ਰਵੱਈਏ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਕੀਤਾ।