International

ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਜਾਪਾਨ ਤੇ ਸ਼੍ਰੀਲੰਕਾ ਯਾਤਰਾ ਨਾ ਕਰਨ ਦੀ ਦਿੱਤੀ ਚੇਤਾਵਨੀ

ਵਾਸ਼ਿੰਗਟਨ- ਜਾਪਾਨ ਅਤੇ ਸ੍ਰੀਲੰਕਾ ਵਿਚ ਵਧਦੇ ਕੋਰੋਨਾ ਵਾਇਰਸ ਮਾਮਲਿਆਂ ਦੇ ਵਿਚਾਲੇ ਅਮਰੀਕੀ ਵਿਦੇਸ਼ ਵਿਭਾਗ ਨੇ ਅਪਣੇ ਨਾਗਰਿਕਾਂ ਨੂੰ ਇਨ੍ਹਾਂ ਦੇਸ਼ਾਂ ਦੀ ਯਾਤਰਾ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ। ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਮੁੜ ਤੋਂ ਅਪਡੇਟ ਦੇ ਨਾਲ ਚਿਤਾਵਨੀ ਜਾਰੀ ਕੀਤੀ ਹੈ। ਜਿਸ ਨੂੰ ਪੱਧਰ 4 ਤੱਕ ਵਧਾ ਦਿੱਤਾ ਗਿਆ ਹੈ। ਇਸ ਦੇ ਤਹਿਤ ਜਾਪਾਨ, ਸ੍ਰੀਲੰਕਾ ਦੀ ਯਾਤਰਾ ਨਹੀਂ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ।
ਯੂਐਸ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰਿਵੈਂਸ਼ਨ (ਸੀਡੀਸੀ) ਨੇ ਨਵੇਂ ਅਲਰਟ ਵਿਚ ਕਿਹਾ ਕਿ ਅਮਰੀਕੀਆਂ ਨੂੰ ਜਾਪਾਨ ਦੀ ਸਾਰੀ ਯਾਤਰਾ ਤੋਂ ਬਚਣਾ ਚਾਹੀਦਾ ਅਤੇ ਕਿਸੇ ਨੂੰ ਵੀ ਉਥੇ ਯਾਤਰਾ ਕਰਨ ਤੋਂ ਪਹਿਲਾਂ ਟੀਕਾਕਰਣ ਕਰਵਾ ਲੈਣਾ ਚਾਹੀਦਾ। ਇਸ ਵਿਚ ਕਿਹਾ ਗਿਆ, ਜਾਪਾਨ ਵਿਚ ਮੌਜੂਦਾ ਸਥਿਤੀ ਦੇ ਕਾਰਨ ਪੂਰੀ ਤਰ੍ਹਾਂ ਟੀਕਾ ਲਗਾਏ ਗਏ ਯਾਤਰੀਆਂ ਨੂੰ ਵੀ ਕੋਰੋਨਾ ਦੇ ਨਵੇਂ ਵੈਰੀਅੰਟਸ ਦੀ ਲਪੇਟ ਵਿਚ ਆਉਣ ਦਾ ਖ਼ਤਰਾ ਹੋ ਸਕਦਾ ਹੈ, ਇਸ ਲਈ ਉਨ੍ਹਾਂ ਜਾਪਾਨ ਦੀ ਯਾਤਰਾ ਤੋਂ ਬਚਣਾ ਚਾਹੀਦਾ।

 

Show More

Related Articles

Leave a Reply

Your email address will not be published. Required fields are marked *

Close