Sports

Women’s T20 WC : ਇੰਗਲੈਂਡ ਨੂੰ ਹਰਾ ਕੇ ਦੱਖਣੀ ਅਫਰੀਕਾ ਫਾਈਨਲ ’ਚ

ਦੱਖਣੀ ਅਫਰੀਕਾ ਨੇ ਅੱਜ ਇੱਥੇ ਇਕ ਨੇੜਲੇ ਮੁਕਾਬਲੇ ਵਿੱਚ ਇੰਗਲੈਂਡ ਨੂੰ ਛੇ ਦੌੜਾਂ ਨਾਲ ਹਰਾ ਕੇ ਆਈਸੀਸੀ ਮਹਿਲਾ ਟੀ20 ਵਿਸ਼ਵ ਕੱਪ ਦੇ ਫਾਈਨਲ ਵਿੱਚ ਜਗ੍ਹਾ ਬਣਾਈ, ਜਿੱਥੇ ਉਸ ਦਾ ਮੁਕਾਬਲਾ ਐਤਵਾਰ ਨੂੰ ਆਸਟਰੇਲੀਆ ਨਾਲ ਹੋਵੇਗਾ।

ਦੱਖਣੀ ਅਫਰੀਕਾ ਵੱਲੋਂ ਖਾਕਾ ਨੇ 29 ਦੌੜਾਂ ਦੇ ਕੇ ਚਾਰ ਅਤੇ ਇਸਮਾਈਲ ਨੇ 27 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ ਅਤੇ ਆਪਣੀ ਟੀਮ ਨੂੰ ਯਾਦਗਾਰੀ ਜਿੱਤ ਦਿਵਾਈ। ਡੈਨੀਅਲ ਵਾਇਟ (30 ਗੇਂਦਾਂ ’ਤੇ 34 ਦੌੜਾਂ) ਅਤੇ ਸੋਫੀਆ ਡੰਕਲੇ (16 ਗੇਂਦਾਂ ’ਤੇ 28 ਦੌੜਾਂ) ਨੇ ਪਹਿਲੇ ਵਿਕਟ ਲਈ 53 ਦੌੜਾਂ ਜੋੜ ਕੇ ਇੰਗਲੈਂਡ ਨੂੰ ਚੰਗੀ ਸ਼ੁਰੂਆਤ ਦਿਵਾਈ।

 

Show More

Related Articles

Leave a Reply

Your email address will not be published. Required fields are marked *

Close