Punjab

ਅੰਮ੍ਰਿਤਸਰ ਏਅਰਪੋਰਟ ‘ਤੇ ਇਟਲੀ ਤੋਂ ਆਏ 125 ਯਾਤਰੀ ਨਿਕਲੇ ਪੌਜੇਟਿਵ

ਭਾਰਤ ਸਣੇ ਪੰਜਾਬ ‘ਚ ਕੋਰੋਨਾ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਵੀਰਵਾਰ ਨੂੰ ਇਟਲੀ ਤੋਂ ਆਏ 125 ਯਾਤਰੀ ਕੋਰੋਨਾ ਪੌਜੇਟਿਵ ਨਿਕਲੇ ਹਨ। ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਇਟਲੀ ਦੇ ਰੋਮ ਸ਼ਹਿਰ ਤੋਂ ਆਈ ਫਲਾਈਟ ‘ਚ ਕੁੱਲ 191 ਯਾਤਰੀ ਸਵਾਰ ਸਨ।
ਜਾਣਕਾਰੀ ਅਨੁਸਾਰ ਸਾਰੇ ਮਰੀਜ਼ਾਂ ਦੀ ਹਾਲਤ ਸਥਿਰ ਹੈ ਅਤੇ ਸਾਰਿਆਂ ਨੂੰ ਅਮ੍ਰਿਤਸਰ ਦੇ ਸ੍ਰੀ ਗੁਰੂ ਨਾਨਕ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ। ਪਹਿਲਾਂ ਕਿਹਾ ਜਾ ਰਿਹਾ ਸੀ ਕਿ ਇਹ ਫਲਾਈਟ ਏਅਰ ਇੰਡੀਆ ਦੀ ਹੈ। ਹਾਲਾਂਕਿ ਏਅਰ ਇੰਡੀਆ ਨੇ ਇਸ ਗੱਲ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਰੋਮ ਤੋਂ ਏਅਰ ਇੰਡੀਆ ਦੀ ਕੋਈ ਵੀ ਫਲਾਈਟ ਭਾਰਤ ਨਹੀਂ ਆਉਂਦੀ। ਭਾਰਤ ‘ਚ ਕੋਰੋਨਾ ਵਾਇਰਸ ਤੇਜ਼ੀ ਨਾਲ ਵੱਧ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 90,928 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ 325 ਲੋਕ ਵੀ ਕੋਰੋਨਾ ਕਾਰਨ ਆਪਣੀ ਜਾਨ ਗੁਆ ​​ਚੁੱਕੇ ਹਨ। ਵੀਰਵਾਰ ਨੂੰ ਬੁੱਧਵਾਰ ਦੇ ਮੁਕਾਬਲੇ ਕੋਰੋਨਾ ਦੇ 56.5 ਫੀਸਦੀ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ।

 

Show More

Related Articles

Leave a Reply

Your email address will not be published. Required fields are marked *

Close