Punjab

ਅੰਮ੍ਰਿਤਪਾਲ ਦੇ 4 ਹੋਰ ਸਾਥੀ ਲੁਧਿਆਣਾ ਤੋਂ ਗ੍ਰਿਫਤਾਰ

ਲੁਧਿਅਣਾ : ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਭਾਲ ’ਚ ਬੁੱਧਵਾਰ ਨੂੰ ਵੀ ਪੰਜਾਬ ਪੁਲਸ ਦਾ ਸਰਚ ਆਪਰੇਸ਼ਨ ਜਾਰੀ ਰਿਹਾ। ਪੰਜਵੇਂ ਦਿਨ ਵੀ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੂੰ ਚਕਮਾ ਦੇ ਕੇ ਅੰਮ੍ਰਿਤਪਾਲ ਜਿਸ ਬਾਈਕ ’ਤੇ ਸਵਾਰ ਹੋ ਕੇ ਫਰਾਰ ਹੋ ਗਿਆ ਸੀ, ਉਹ ਜਲੰਧਰ ਤੋਂ 45 ਕਿਲੋਮੀਟਰ ਦੂਰ ਦਾਰਾਪੁਰ ਇਲਾਕੇ ’ਚੋਂ ਬਰਾਮਦ ਕੀਤੀ ਗਈ ਹੈ। ਇਹ ਲਾਵਾਰਸ ਹਾਲਤ ਵਿੱਚ ਖੜ੍ਹਾ ਪਾਇਆ ਗਿਆ। ਪੁਲਸ ਆਲੇ-ਦੁਆਲੇ ਦੇ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ। ਦੂਜੇ ਪਾਸੇ ਅੰਮ੍ਰਿਤਪਾਲ ਦੇ ਕਰੀਬੀਆਂ ’ਤੇ ਸ਼ਿਕੰਜਾ ਕਸਣ ਦਾ ਸਿਲਸਿਲਾ ਜਾਰੀ ਹੈ। ਲੁਧਿਆਣਾ ਵਿੱਚ ਉਸ ਦੇ ਚਾਰ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਹਨੀ ਸਿੰਗਲਾ, ਗੁਰਨਾਮ ਸਿੰਘ, ਸਿਮਰਨਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਸ਼ਾਮਲ ਹਨ। ਹਨੀ ਸਿੰਗਲਾ ਉਹੀ ਵਿਅਕਤੀ ਹੈ ਜਿਸ ਨੇ ਅੰਮ੍ਰਿਤਪਾਲ ਸਿੰਘ ਦੇ ਖਾਲਸਾ ਵਹੀਰ ਵਿੱਚ ਫੁੱਲਾਂ ਦੀ ਵਰਖਾ ਕਰਨ ਦੀ ਗੱਲ ਕੀਤੀ ਸੀ। ਪੁਲਿਸ ਮੁਤਾਬਕ ਚਾਰੇ ਮੁਲਜ਼ਮ ਆਨਲਾਈਨ ਵੀਡੀਓ ਦੇਖ ਕੇ ਅੰਮ੍ਰਿਤਪਾਲ ਤੋਂ ਪ੍ਰਭਾਵਿਤ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਅਜਨਾਲਾ ਥਾਣੇ ’ਤੇ ਹਮਲੇ ਦੌਰਾਨ ਇਹ ਚਾਰੇ ਦੋਸ਼ੀ ਭੀੜ ’ਚ ਸ਼ਾਮਲ ਸਨ। ਏਡੀਸੀਪੀ ਰੁਪਿੰਦਰ ਕੌਰ ਸਰਾਂ ਨੇ ਦੱਸਿਆ ਕਿ ਚਾਰਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਇਸ ਮਾਮਲੇ ’ਚ ਹੁਣ ਤੱਕ 158 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਕਈ ਹੋਰ ਲੋਕਾਂ ਨੂੰ ਹਿਰਾਸਤ ’ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕਾਂ ’ਤੇ ਸ਼ਿਕੰਜਾ ਕੱਸਣ ਤੋਂ ਬਾਅਦ ਹੁਣ ਉਸ ਦੇ ਸੰਗਠਨ ’ਤੇ ਵੀ ਪਾਬੰਦੀ ਲਗਾਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸਰਕਾਰ ਕਿਸੇ ਵੀ ਸਮੇਂ ਇਸ ’ਤੇ ਪਾਬੰਦੀ ਲਗਾ ਕੇ ਇਸ ਨੂੰ ਗੈਰ-ਕਾਨੂੰਨੀ ਐਲਾਨ ਸਕਦੀ ਹੈ।

 

Show More

Related Articles

Leave a Reply

Your email address will not be published. Required fields are marked *

Close