Punjab

ਡਾ: ਧਰਮਵੀਰ ਗਾਂਧੀ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ‘ਆਪ’ ਦੀਆਂ ਮੁਸ਼ਕਲਾਂ ਵਿਚ ਵਾਧਾ

ਲੋਕ ਸਭਾ ਚੋਣਾਂ  ਨੂੰ ਲੈ ਕੇ ਪੰਜਾਬ ‘ਚ ਵੱਖ -ਵੱਖ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਸ਼ੁਰੂ ਕਰ ਦਿਤੀਆ ਹਨ। ਇਸ ਦੇ ਲਈ ਆਮ ਆਦਮੀ ਪਾਰਟੀ ਅਤੇ ਭਾਜਪਾ ਨੇ ਆਪਣੇ ਕੁੱਝ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ,ਜਦਕਿ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਅਜੇ ਤੱਕ ਆਪਣੇ ਸਿਆਸੀ ਪੱਤੇ ਨਹੀਂ ਖੋਲ੍ਹੇ।

ਦਰਅਸਲ ‘ਚ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਡਾ: ਧਰਮਵੀਰ ਗਾਂਧੀ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ‘ਆਪ’ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੱਤਾ ਹੈ ,ਕਿਉਂਕਿ ਡਾ: ਧਰਮਵੀਰ ਗਾਂਧੀ ਨੇ ਇਥੋਂ 2014 ਵਿੱਚ ਤਿੰਨ ਵਾਰ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਵਿਰੁੱਧ ਜਿੱਤ ਪ੍ਰਾਪਤ ਕੀਤੀ ਸੀ।

ਓਧਰ ਸੀਐਮ ਭਗਵੰਤ ਮਾਨ ਨੇ ਲੋਕ ਸਭਾ ਹਲਕਿਆਂ ਦੇ ਵਿਧਾਇਕਾਂ ਅਤੇ ਪਾਰਟੀ ਉਮੀਦਵਾਰਾਂ ਨਾਲ ਮੀਟਿੰਗਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਸੂਤਰਾਂ ਅਨੁਸਾਰ ਸੀਐਮ ਭਗਵੰਤ ਮਾਨ ਨੇ ਮੰਗਲਵਾਰ ਨੂੰ ਪਟਿਆਲਾ ਅਤੇ ਫਰੀਦਕੋਟ ਹਲਕਿਆਂ ਦੇ ਵਿਧਾਇਕਾਂ ਅਤੇ ਉਮੀਦਵਾਰਾਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ ਹਨ। ਸੂਤਰਾਂ ਨੇ ਇਹ ਵੀ ਦੱਸਿਆ ਕਿ ਪਟਿਆਲਾ ਨਾਲ ਸਬੰਧਤ ਮੀਟਿੰਗ ਵਿੱਚ ਇਸ ਗੱਲ ‘ਤੇ ਬਹਿਸ ਹੋਈ ਕਿ ਗਾਂਧੀ ਇੱਕ ਮਜ਼ਬੂਤ ਉਮੀਦਵਾਰ ਹਨ, ਜਿਨ੍ਹਾਂ ਨੂੰ ਅਜੇ ਵੀ ‘ਆਪ’ ਕੇਡਰ ਦੀ ਹਮਾਇਤ ਹਾਸਲ ਹੈ।

Show More

Related Articles

Leave a Reply

Your email address will not be published. Required fields are marked *

Close