EntertainmentSports

ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਨੇ ਆਪਣੀ ਧੀ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ ਕੀਤਾ ਮਾਫ਼

ਬੰਬੇ ਹਾਈ ਕੋਰਟ ਨੇ ਸੋਮਵਾਰ, 10 ਅਪ੍ਰੈਲ ਨੂੰ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਦੀ ਧੀ ਨਾਲ ਬਲਾਤਕਾਰ ਕਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਵਿਰੁੱਧ ਦਰਜ ਐੱਫਆਈਆਰ ਨੂੰ ਰੱਦ ਕਰਨ ਦਾ ਫੈਸਲਾ ਸੁਣਾਇਆ।

ਜਸਟਿਸ ਏਐਸ ਗਡਕਰੀ ਅਤੇ ਪੀਡੀ ਨਾਇਕ ਦੀ ਡਿਵੀਜ਼ਨ ਬੈਂਚ ਨੇ ਇਹ ਹੁਕਮ ਕੋਹਲੀ ਦੇ ਮੈਨੇਜਰ, ਕੇਸ ਵਿੱਚ ਸ਼ਿਕਾਇਤਕਰਤਾ, ਮੁਲਜ਼ਮਾਂ ਵਿਰੁੱਧ ਦੋਸ਼ਾਂ ਨੂੰ ਹਟਾਉਣ ਲਈ ਸਹਿਮਤ ਹੋਣ ਤੋਂ ਬਾਅਦ ਦਿੱਤਾ ਗਿਆ। ਸਾਲ 2021 ‘ਚ ਜਦੋਂ ਭਾਰਤੀ ਟੀਮ ਨੂੰ ਟੀ-20 ਵਿਸ਼ਵ ਕੱਪ ‘ਚ ਪਹਿਲੀ ਵਾਰ ਪਾਕਿਸਤਾਨ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਉਸ ਤੋਂ ਬਾਅਦ ਹੈਦਰਾਬਾਦ ਦੇ ਇਸ ਵਿਅਕਤੀ ਨੇ ਟਵੀਟ ਰਾਹੀਂ ਕੋਹਲੀ ਦੀ ਧੀ ਨਾਲ ਬਲਾਤਕਾਰ ਕਰਨ ਦੀ ਧਮਕੀ ਦਿੱਤੀ ਸੀ। ਇਸ ਤੋਂ ਬਾਅਦ ਦਿੱਲੀ ਮਹਿਲਾ ਕਮਿਸ਼ਨ ਦੀ ਕਾਰਵਾਈ ‘ਤੇ ਹੈਦਰਾਬਾਦ ਪੁਲਿਸ ਨੇ ਸਾਫਟਵੇਅਰ ਇੰਜੀਨੀਅਰ ਰਾਮਨਗੇਸ਼ ਅਕੁਬਥਿਨੀ ਨੂੰ ਗ੍ਰਿਫਤਾਰ ਕਰ ਲਿਆ ਸੀ।

Show More

Related Articles

Leave a Reply

Your email address will not be published. Required fields are marked *

Close