Punjab

ਪੰਜਾਬ ਵਾਸੀਆਂ ਨੂੰ ਸਟੈਂਪ ਡਿਊਟੀ ਤੇ ਫੀਸ ’ਚ ਛੋਟ ਦੀ ਤਰੀਕ ‘ਚ ਵਾਧਾ

ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਮੰਤਰੀ ਮੰਡਲ ਨੇ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ‘ਤੇ ਵਸੂਲੀ ਜਾਂਦੀ ਸਟੈਂਪ ਡਿਊਟੀ ਤੇ ਫੀਸ ਵਿਚ 2.25 ਫੀਸਦੀ ਛੋਟ ਦੇਣ ਦੇ ਸਮੇਂ ਵਿਚ ਵਾਧਾ ਕਰਦੇ ਹੋਏ ਇਸ ਦੀ ਤਰੀਕ 15 ਮਈ ਤੱਕ ਵਧਾ ਦਿੱਤੀ ਹੈ। ਇਸ ਬਾਰੇ ਫੈਸਲਾ ਸਥਾਨਕ ਸਰਕਟ ਹਾਊਸ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਇਹ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਵਡੇਰੇ ਜਨਤਕ ਹਿੱਤ ਵਿਚ ਮੰਤਰੀ ਮੰਡਲ ਨੇ 15 ਮਈ ਤੱਕ ਜ਼ਮੀਨ/ਜਾਇਦਾਦ ਦੀ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਲਈ ਸਟੈਂਪ ਡਿਊਟੀ ਤੇ ਫੀਸ ਵਿਚ 2.25 ਫੀਸਦੀ ਦੀ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਰਜਿਸਟਰੀ ਕਰਵਾਉਣ ਵਾਲਿਆਂ ਨੂੰ ਇਕ ਫੀਸਦੀ ਐਡੀਸ਼ਨਲ ਸਟੈਂਪ ਡਿਊਟੀ, ਇਕ ਫੀਸਦੀ ਪੀ.ਆਈ.ਡੀ.ਬੀ. ਫੀਸ ਅਤੇ 0.25 ਫੀਸਦੀ ਵਿਸ਼ੇਸ਼ ਫੀਸ ਤੋਂ ਛੋਟ ਹੋਵੇਗੀ।

 

Show More

Related Articles

Leave a Reply

Your email address will not be published. Required fields are marked *

Close