Canada

ਵੈਨਕੂਵਰ ਦੀ ਖ਼ਾਲਸਾ ਦੀਵਾਨ ਸੁਸਾਇਟੀ ਦੀ ਪ੍ਰਬੰਧਕੀ ਕਮੇਟੀ ਸਰਬਸੰਮਤੀ ਨਾਲ ਚੁਣੀ ਗਈ

ਕੈਨੇਡਾ ਦੀ ਸਭ ਤੋਂ ਪੁਰਾਣੀ ਵੈਨਕੂਵਰ ਦੀ ਖ਼ਾਲਸਾ ਦੀਵਾਨ ਸੁਸਾਇਟੀ ਵਲੋਂ ਇਕ ਇਤਿਹਾਸਕ ਫੈਸਲਾ ਲੈਂਦਿਆਂ ਗੁਰੂ ਘਰ ਦੀ ਕਾਰਜਕਾਰਨੀ ਸਰਬਸੰਮਤੀ ਨਾਲ ਚੁਣੀ ਗਈ ਹੈ। ਲੰਮੇ ਸਮੇਂ ਬਾਅਦ, ਸਿੱਖ ਸੰਗਤਾਂ ਦੀ ਮੰਗ ਅਤੇ ਸੇਵਾਦਾਰਾਂ ਦੇ ਆਪਣੀ ਸਹਿਯੋਗ ਨਾਲ ਨਵੀਂ ਪ੍ਰਬੰਧਕੀ ਕਮੇਟੀ ਦੀ ਚੋਣ ਧੜੇਬਾਜ਼ੀ ਤੋਂ ਉੱਪਰ ਉੱਠ ਕੇ ਸਰਬਸੰਮਤੀ ਨਾਲ ਚੁਣੀ ਗਈ ਹੈ। ਨਵੀਂ ਕਾਰਜਕਾਰਨੀ ਵਿਚ ਮਲਕੀਤ ਸਿੰਘ ਧਾਮੀ ਨੂੰ ਮੁੜ ਪ੍ਰਧਾਨ ਚੁਣਿਆ ਗਿਆ ਹੈ ਜਦਕਿ ਮੋਹਨ ਸਿੰਘ ਗਿੱਲ ਸੀਨੀਅਰ ਮੀਤ ਪ੍ਰਧਾਨ ਹੋਣਗੇ। ਗੁਰਦਵਾਰਾ ਸਾਹਿਬ ਦੇ ਜਨਰਲ ਸਕੱਤਰ ਜਰਨੈਲ ਸਿੰਘ ਨੇ ਦੱਸਿਆ ਕਿ ਰੌਸ ਸਟ੍ਰੀਟ ਗੁਰੂ ਘਰ ਵਿਚ ਸਰਬਸੰਮਤੀ ਨਾਲ ਹੋਈ ਚੋਣ ਇਕ ਇਤਿਹਾਸਕ ਪ੍ਰਾਪਤੀ ਹੈ ਅਤੇ ਦੁਨੀਆਂ ਭਰ ਵਿਚ ਵਸਦੇ ਸਿੱਖ ਇਸ ਘਟਨਾਕ੍ਰਮ ਤੋਂ ਬੇਹੱਦ ਖ਼ੁਸ਼ ਹਨ।

Show More

Related Articles

Leave a Reply

Your email address will not be published. Required fields are marked *

Close