Punjab

ਭਗਵੰਤ ਮਾਨ ਵਲੋਂ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦੇ ਆਦੇਸ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰੋਜ਼ਪੁਰ ਦੇ ਜੀਰਾ ਵਿਖੇ ਖੁੱਲ੍ਹੀ ਸ਼ਰਾਬ ਦੀ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਇਹ ਫੈਸਲਾ ਪਿਛਲੇ 177 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਦਬਾਅ ਹੇਠ ਲਿਆ ਹੈ। ਹਾਈ ਕੋਰਟ ਨੇ ਮਾਮਲੇ ਵਿੱਚ ਦਖ਼ਲ ਦਿੰਦਿਆਂ ਸਰਕਾਰ ਨੂੰ ਫੈਕਟਰੀ ਮਾਲਕਾਂ ਦਾ ਪੱਖ ਸੁਣਨ ਦੇ ਨਿਰਦੇਸ਼ ਦਿੱਤੇ ਹਨ। ਸੋਮਵਾਰ ਸਵੇਰੇ ਮੁੱਖ ਮੰਤਰੀ ਨੇ ਕਿਸਾਨਾਂ ਦੀ ਮੰਗ ’ਤੇ ਜ਼ੀਰੇ ਦੀ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੀ ਗੱਲ ਦੁਹਰਾਈ, ਫਿਰ ਦੁਪਹਿਰ ਬਾਅਦ ਹਾਈ ਕੋਰਟ ਨੇ ਸਰਕਾਰ ਨੂੰ ਫੈਕਟਰੀ ਬੰਦ ਕਰਨ ਦਾ ਫੈਸਲਾ ਲੈਣ ਤੋਂ ਪਹਿਲਾਂ ਫੈਕਟਰੀ ਮਾਲਕ ਦਾ ਪੱਖ ਸੁਣਨ ਲਈ ਕਿਹਾ। 2 ਹਫਤਿਆਂ ਦੇ ਅੰਦਰ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਫੈਕਟਰੀ ਦਾ ਪੱਖ ਸੁਣਨ ਲਈ ਕਿਹਾ ਹੈ।

Show More

Related Articles

Leave a Reply

Your email address will not be published. Required fields are marked *

Close