Punjab

ਸਾਬਕਾ ਮੰਤਰੀ ਗਿਲਜੀਆਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ

ਪੰਜਾਬ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਗਿਲਜੀਆਂ ਖਿਲਾਫ ਹੋਏ ਭ੍ਰਿਸ਼ਟਾਚਾਰ ਮਾਮਲੇ ਵਿੱਚ ਦਰਜ ਐੱਫ.ਆਈ.ਆਰ. ਵਿੱਚ ਅਗਾਊਂਡ ਜ਼ਮਾਨਤ ਦੀ ਮੰਗ ‘ਤੇ ਅਦਾਲਤ ਨੇ ਪਟੀਸ਼ਨਕਰਤਾ ਨੂੰ ਜਾਂਚ ਵਿੱਚ ਸ਼ਾਲਮ ਹੋਣ ਦਾ ਹੁਕਮ ਦਿੱਤਾ ਹੈ। ਨਾਲ ਹੀ ਸਪੱਸ਼ਟ ਕੀਤਾ ਹੈ ਕਿ ਜੇ ਉਹ ਜਾਂਚ ਵਿੱਚ ਸਹਿਯੋਗ ਨਹੀਂ ਕਰਨਗੇ ਤਾਂ ਉਨ੍ਹਾਂ ਨੂੰ ਦਿੱਤੀ ਗਈ ਅੰਤਰਿਮ ਜ਼ਮਾਨਤ ਦਾ ਲਾਭ ਵਾਪਸ ਲੈ ਲਿਆ ਜਾਏਗਾ। ਹਾਈਕੋਟ ਨੇ ਉਨ੍ਹਾਂ ਦੀ ਸੁਣਵਾਈ ਚਾਰ ਜੁਲਾਈ ਤੱਕ ਟਾਲਦੇ ਹੋਏ ਗ੍ਰਿਫਤਾਰੀ ‘ਤੇ ਰੋਕ ਜਾਰੀ ਰਖੀ ਹੈ।

ਵਿਜੀਲੈਂਸ ਬਿਊਰੋ ਨੇ 6 ਜੂਨ ਨੂੰ ਮੁਹਾਲੀ ਵਿੱਚ ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਸਬੰਧ ਵਿੱਚ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਸੀ। ਗਿਲਜੀਆਂ ਨੇ ਇਸ ਐਫਆਈਆਰ ਵਿੱਚ ਅਗਾਊਂ ਜ਼ਮਾਨਤ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ‘ਚ ਕਿਹਾ ਗਿਆ ਹੈ ਕਿ ਇਸ ਮਾਮਲੇ ‘ਚ ਪਟੀਸ਼ਨਕਰਤਾ ਨੂੰ ਦੋਸ਼ੀ ਬਣਾਇਆ ਗਿਆ ਹੈ। ਇਹ ਐਫਆਈਆਰ ਇੱਕ ਸਾਜ਼ਿਸ਼ ਵਜੋਂ ਦਰਜ ਕੀਤੀ ਗਈ ਹੈ ਅਤੇ ਪਟੀਸ਼ਨਰ ਸਿਆਸੀ ਬਦਨਾਮੀ ਦਾ ਸ਼ਿਕਾਰ ਹੋਇਆ ਹੈ।

Show More

Related Articles

Leave a Reply

Your email address will not be published. Required fields are marked *

Close