Punjab

ਰਿੰਕੂ ਦੇ MP ਬਣਦੇ ਹੀ CM ਮਾਨ ਨੇ ਜਲੰਧਰ ਵਾਲਿਆਂ ਨੂੰ ਦਿੱਤਾ ਵੱਡਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਅੱਜ ਜਲੰਧਰ ਵਿੱਚ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਕਈ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ। ਦਰਅਸਲ ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਜਲੰਧਰ ਉਪ ਚੋਣ ‘ਚ ਇਤਿਹਾਸਕ ਜਿੱਤ ਲਈ ਜਲੰਧਰ ਵਾਸੀਆਂ ਦਾ ਧੰਨਵਾਦ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਸਾਡਾ ਹੌਸਲਾ ਵਧਾਇਆ ਹੈ, ਜ਼ਿਲ੍ਹੇ ਨੂੰ ਸਮਾਰਟ ਸਿਟੀ ਬਣਾਉਣ ਲਈ ਕੇਂਦਰ ਸਰਕਾਰ ਤੋਂ ਹੋਰ ਫੰਡ ਲਿਆਂਦੇ ਜਾਣਗੇ। ਸੁਸ਼ੀਲ ਰਿੰਕੂ ਨੇ ਅਜੇ ਤੱਕ ਸਾਂਸਦ ਵਜੋਂ ਸਹੁੰ ਨਹੀਂ ਚੁੱਕੀ ਅਤੇ ਸੂਬਾ ਸਰਕਾਰ ਨੇ ਜਲੰਧਰ ਸ਼ਹਿਰ ਨੂੰ ਚਮਕਾਉਣ ਲਈ 95 ਕਰੋੜ ਰੁਪਏ ਦੇ ਦਿੱਤੇ ਹਨ।
ਨਗਰ ਨਿਗਮ ਨੂੰ 16 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਦੂਜੇ ਪਾਸੇ ਹਿਮਾਚਲ ਵਾਇਆ ਜਲੰਧਰ ਤੋਂ ਹੁਸ਼ਿਆਰਪੁਰ ਨੂੰ ਜੋੜਨ ਵਾਲੀ ਆਦਮਪੁਰ ਸੜਕ ਦਾ ਨਿਰਮਾਣ ਸ਼ੁਰੂ ਹੋ ਗਿਆ ਹੈ, ਜੋ ਸਤੰਬਰ ਤੋਂ ਪਹਿਲਾਂ ਤਿਆਰ ਹੋ ਜਾਵੇਗੀ।

Show More

Related Articles

Leave a Reply

Your email address will not be published. Required fields are marked *

Close