National

ਕਾਂਗਰਸ ਦਾ ਔਰਤਾਂ ਲਈ ਮੈਨੀਫੈਸਟੋ, ਚੋਣਾਂ ਤੇ ਨੌਕਰੀਆਂ ‘ਚ 40 ਫੀਸਦੀ ਰਾਖਵਾਂਕਰਨ, ਸਮਾਰਟਫੋਨ-ਸਕੂਟੀ ਦੇਣ ਦਾ ਵਾਅਦਾ

ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਲਖਨਊ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਔਰਤਾਂ ਲਈ ਵੱਖਰਾ ਮੈਨੀਫੈਸਟੋ ਜਾਰੀ ਕੀਤਾ। ਉੱਤਰ ਪ੍ਰਦੇਸ਼ ਕਾਂਗਰਸ ਨੇ ਮਹਿਲਾ ਚੋਣ ਮਨੋਰਥ ਪੱਤਰ ਨੂੰ ਸ਼ਕਤੀ ਵਿਧਾਨ ਦਾ ਨਾਂ ਦਿੱਤਾ ਹੈ। ਪ੍ਰਿਅੰਕਾ ਨੇ ਕਿਹਾ ਕਿ ਅਸੀਂ ਔਰਤਾਂ ਨੂੰ 40 ਫੀਸਦੀ ਟਿਕਟਾਂ ਦੇਣ ਦਾ ਵਾਅਦਾ ਕੀਤਾ ਸੀ ਤਾਂ ਜੋ ਮਹਿਲਾ ਸਸ਼ਕਤੀਕਰਨ ਦੀ ਗੱਲ ਕਾਗਜ਼ਾਂ ‘ਤੇ ਹੀ ਨਾ ਰਹੇ। ਕਾਂਗਰਸ ਪਾਰਟੀ ਨੇ ਦੇਸ਼ ਨੂੰ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਦਿੱਤੀ।

ਔਰਤਾਂ ਲਈ ਵੱਡੇ-ਵੱਡੇ ਵਾਅਦੇ ਕਰਦਿਆਂ ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਜੇਕਰ ਕਾਂਗਰਸ ਦੀ ਸਰਕਾਰ ਬਣੀ ਤਾਂ ਯੂਪੀ ਵਿੱਚ 8 ਲੱਖ ਔਰਤਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ। ਮਨਰੇਗਾ ਵਿੱਚ ਔਰਤਾਂ ਨੂੰ ਪਹਿਲ ਦਿੱਤੀ ਜਾਵੇਗੀ। ਸਰਕਾਰੀ ਅਹੁਦਿਆਂ ‘ਤੇ 40 ਫੀਸਦੀ ਔਰਤਾਂ ਨੂੰ ਨਿਯੁਕਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਔਰਤਾਂ ਲਈ 10 ਰਿਹਾਇਸ਼ੀ ਖੇਡ ਅਕੈਡਮੀਆਂ, ਲੜਕੀਆਂ ਲਈ ਸ਼ਾਮ ਦੇ ਸਕੂਲ ਖੋਲ੍ਹੇ ਜਾਣਗੇ। ਪ੍ਰਿਅੰਕਾ ਨੇ ਔਰਤਾਂ ਲਈ ਮੁਫਤ ਬੱਸ ਸੇਵਾ ਦਾ ਵੀ ਵਾਅਦਾ ਕੀਤਾ।

Show More

Related Articles

Leave a Reply

Your email address will not be published. Required fields are marked *

Close