International

ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਦਾ ਉਦਘਾਟਨ 4 ਨਵੰਬਰ ਨੂੰ, 11 ਤੋਂ ਮਿਲੇਗੀ ਸ਼ਰਧਾਲੂਆਂ ਨੂੰ ਐਂਟਰੀ

ਇਸਲਾਮਾਬਾਦ: ਪਾਕਿਸਤਾਨ ਵੱਲੋਂ ਆਖਿਰਕਾਰ 4 ਨਵੰਬਰ ਨੂੰ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਕਰ ਦਿੱਤਾ ਜਾਵੇਗਾ, ਜਦਕਿ 11 ਨਵੰਬਰ ਤੋਂ ਸ਼ਰਧਾਲੂਆਂ ਲਈ ਇਸ ਨੂੰ ਖੋਲ ਦਿੱਤਾ ਜਾਵੇਗਾ। 12 ਨਵੰਬਰ ਨੂੰ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਵੱਡੀ ਗਿਣਤੀ ਵਿਚ ਸਿੱਖ ਸ਼ਰਧਾਲੂਆਂ ਦੇ ਸ਼੍ਰੀ ਕਰਤਾਰਪੁਰ ਗੁਰਦੁਆਰਾ ਜਾਣ ਦੀ ਸੰਭਾਵਨਾ ਹੈ, ਹਾਲਾਂਕਿ ਪਾਕਿਸਤਾਨ ਨੇ ਹਰ ਰੋਜ ਸਿਰਫ਼ 5000 ਸ਼ਰਧਾਲੂਆਂ ਦੇ ਦਰਸ਼ਨ ਕਰਨ ਤੇ ਹੀ ਹਾਮੀ ਭਰੀ ਹੈ।

ਬੀਤੇ ਸ਼ਨੀਵਾਰ ਨੂੰ ਭਾਰਤ ਅਤੇ ਪਾਕਿਸਤਾਨ ਵਿਚ ਇਸ ਗੱਲ ‘ਤੇ ਸਹਿਮਤੀ ਬਣ ਗਈ ਸੀ ਕਿ ਕਰਤਾਰਪੁਰ ਲਾਂਘੇ ਦੇ ਜਰੀਏ ਹਰ ਰੋਜ 5000 ਸ਼ਰਧਾਲੂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਣਗੇ। ਇਸ ਦੌਰਾਨ ਉਨ੍ਹਾਂ ਨੂੰ ਲਿਆਉਣ ਅਤੇ ਲੈ ਜਾਉਣ, ਡਾਕਟਰੀ ਮਦਦ ਅਤੇ ਦੁਪਹਿਰ ਦੇ ਭੋਜਨ ਦੀ ਮੁਫ਼ਤ ਸਹੁਲਤ ਪਾਕਿਸਤਾਨ ਵੱਲੋਂ ਦਿੱਤੀ ਜਾਵੇਗੀ।

ਦੋਵੇਂ ਪੱਖਾਂ ਨੇ ਇਸ ਗੱਲ ਉੱਤੇ ਸਹਿਮਤੀ ਜਤਾਈ ਕਿ ਯਾਤਰਾ ਦੀ ਸ਼ੁਰੂਆਤ ਵਿਚ ਭਾਰਤੀ ਨਾਗਰਿਕਾਂ ਨੂੰ ਇਕ ਕਾਰਡ ਦਿੱਤਾ ਜਾਵੇਗਾ ਜਦਕਿ ਉਨ੍ਹਾਂ ਦੇ ਪਾਸਪੋਰਟ ਪ੍ਰਬੰਧਨ ਆਪਣੇ ਕੋਲ ਰੱਖ ਲਵੇਗਾ ਅਤੇ ਯਾਤਰਾ ਤੋਂ ਵਾਪਸ ਆਉਣ ਤੋਂ ਬਾਅਦ ਉਨ੍ਹਾਂ ਕੋਲੋਂ ਕਾਰਡ ਲੈ ਕੇ ਪਾਸਪੋਰਟ ਵਾਪਸ ਕਰ ਦਿੱਤੇ ਜਾਣਗੇ। ਈਟੀਬੀਪੀ ਨੇ ਦੱਸਿਆ ਕਿ ਰੋਜਾਨਾ 5000 ਸ਼ਰਧਾਲੂ ਗੁਰਦੁਆਰਾ ਸਾਹਿਬ ਆਉਣਗੇ। ਇਸਦਾ ਸਮਾਂ ਨਮਾਜ-ਏ-ਫਜਰ ਤੋਂ ਲੈ ਕੇ ਨਮਾਜ-ਏ-ਮਗਰਬ ਤੱਕ ਰਹੇਗਾ।

ਜ਼ਿਕਰਯੋਗ ਹੈ ਕਿ ਸ਼ਰਧਾਲੂਆਂ ਨੂੰ ਮੁਫ਼ਤ ਖਾਣਾ ਉਪਲੱਬਧ ਕਰਵਾਉਣ ਲਈ ਰੋਜਾਨਾ 10 ਲੱਖ ਪਾਕਿਸਤਾਨੀ ਰੁਪਏ ਦਾ ਖਰਚ ਆਵੇਗਾ। ਸ਼ਰਧਾਲੂਆਂ ਨੂੰ ਮੁਫ਼ਤ ਡਾਕਟਰੀ ਸਹੁਲਤਾਂ ਵੀ ਉਪਲੱਬਧ ਕਰਵਾਈਆਂ ਜਾਣਗੀਆਂ। ਨਾਲ ਹੀ ਉਨ੍ਹਾਂ ਦੀ ਸੁੱਰਖਿਆ ਲਈ ਰੇਂਜਰਸ ਦੀ ਤਾਇਨਾਤੀ ਵੀ ਕੀਤੀ ਜਾਵੇਗਾ। ਸ਼੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਭਾਰਤੀ ਪੰਜਾਬ ਦੇ ਗੁਰਦਾਸਪੁਰ ਜਿਲ੍ਹੇ ਦੇ ਡੇਰਾਬਾਬਾ ਨਾਨਕ ਤੋਂ ਪਾਕਿਸਤਾਨੀ ਇਲਾਕੇ ਵਿਚ ਚਾਰ ਕਿਲੋਮੀਟੀਰ ਦੀ ਦੂਰੀ ‘ਤੇ ਸਥਿਤ ਹੈ।

Show More

Related Articles

Leave a Reply

Your email address will not be published. Required fields are marked *

Close