Punjab

ਸੁਲਤਾਨਪੁਰ ਲੋਧੀ ‘ਚ ਗ੍ਰੰਥੀ ‘ਤੇ ਹੋਇਆ ਹਮਲਾ, ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਇਤਿਹਾਸਕ ਗੁਰਦੁਆਰਾ ਸ੍ਰੀ ਹੱਟ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਬੀਤੇ ਦਿਨ ਮੂੰਹ ਬੰਨ੍ਹ ਕੇ ਆਏ ਵਿਅਕਤੀ ਨੇ ਡਿਊਟੀ ’ਤੇ ਤਾਇਨਾਤ ਗ੍ਰੰਥੀ ਸਿੰਘ ’ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਅਕਤੀ ਨੇ ਡਿਊਟੀ ’ਤੇ ਤਾਇਨਾਤ ਗ੍ਰੰਥੀ ਸਿੰਘ ’ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ।

ਹਮਲਾਵਰ ਨੂੰ ਮੌਕੇ ’ਤੇ ਨਤਮਸਤਕ ਹੋਣ ਆਈਆਂ ਸੰਗਤਾਂ, ਗ੍ਰੰਥੀ ਸਿੰਘ ਅਤੇ ਹੋਰ ਸੇਵਾਦਾਰਾਂ ਵੱਲੋਂ ਕਾਬੂ ਕਰ ਲਿਆ ਅਤੇ ਮੈਨੇਜਰ ਵੱਲੋਂ ਸਥਾਨਕ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਖ਼ਮੀ ਗ੍ਰੰਥੀ ਸਿੰਘ ਅੰਮ੍ਰਿਤਪਾਲ ਸਿੰਘ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਜਰਨੈਲ ਸਿੰਘ ਅਤੇ ਮੀਤ ਮੈਨੇਜਰ ਭਾਈ ਚੈਚਲ ਸਿੰਘ ਨੇ ਦੱਸਿਆ ਕਿ ਸ਼ਾਮ ਨੂੰ ਜਦੋਂ ਇਤਿਹਾਸਕ ਗੁਰਦੁਆਰਾ ਸ੍ਰੀ ਹੱਟ ਸਾਹਿਬ ਵਿਖੇ ਹਜ਼ੂਰੀ ਰਾਗੀ ਜਥਾ ਗੁਰਬਾਣੀ ਦਾ ਕੀਰਤਨ ਕਰ ਰਿਹਾ ਸੀ ਤਾਂ ਇਕ ਵਿਅਕਤੀ ਗੁਰਦੁਆਰਾ ਸ੍ਰੀ ਹੱਟ ਸਾਹਿਬ ਅੰਦਰ ਆਇਆ, ਜਿਸ ਨੇ ਆਪਣਾ ਮੂੰਹ ਬੰਨ੍ਹਿਆ ਹੋਇਆ ਸੀ।

Show More

Related Articles

Leave a Reply

Your email address will not be published. Required fields are marked *

Close