Punjab
ਗੁਰਬਾਣੀ ਪ੍ਰਸਾਰਣ ਨੂੰ ਲੈ ਕੇ SGPC ਦਾ ਵੱਡਾ ਬਿਆਨ, ਕਿਹਾ- ਜਲਦ ਮੰਗੇ ਜਾਣਗੇ ਖੁੱਲ੍ਹੇ ਟੈਂਡਰ
ਬੀਤੇ ਕੁਝ ਦਿਨਾਂ ਤੋਂ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲਗਾਤਾਰ SGPC ‘ਤੇ ਗੁਰਬਾਣੀ ਪ੍ਰਸਾਰਣ ਦਾ ਹੱਕ ਕਿਸੇ ਇੱਕ ਚੈਨਲ ਨੂੰ ਦਿੱਤੇ ਜਾਣ ਦਾ ਮੁੱਦਾ ਚੁੱਕਿਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਹੁਣ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਇੱਕ ਬਿਆਨ ਆਇਆ ਹੈ।
ਇਸ ਵੀਡੀਓ ‘ਚ ਧਾਮੀ ਨੇ ਐਲਾਨ ਕੀਤਾ ਕਿ ਗੁਰਬਾਣੀ ਪ੍ਰਸਾਰਣ ਲਈ ਜਲਦ ਖੁੱਲ੍ਹੇ ਟੈਂਡਰ ਮੰਗੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਨੂੰ ਗੁਰਬਾਣੀ ਵੇਚਣ ਜਿਹੀ ਸ਼ਬਦਾਵਲੀ ਤੋਂ ਗੁਰੇਜ਼ ਕਰਨ ਦੀ ਨਸੀਅੱਤ ਦਿੱਤੀ।