InternationalNational

ਸੁਰੱਖਿਆ ਦੇ ਮੱਦੇਨਜ਼ਰ ਭਾਰਤ ਤੋਂ ਪਾਕਿਸਤਾਨ ਨਹੀਂ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜੱਥਾ

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਸਜੀਪੀਸੀ ਨੂੰ ਸੂਚਨਾ ਭੇਜੀ ਸੀ ਕਿ ਇਸ ਵਾਰ ਪਾਕਿਸਤਾਨ ਵਿੱਚ ਹਾਲਾਤ ਠੀਕ ਨਹੀਂ ਹਨ। ਜੇਕਰ ਸਿੱਖ ਸ਼ਰਧਾਲੂਆਂ ਦਾ ਕੋਈ ਜੱਥਾ ਭਾਰਤ ਤੋਂ ਪਾਕਿਸਤਾਨ ਭੇਜਿਆ ਜਾਂਦਾ ਹੈ ਤਾਂ ਉਸ ਨੂੰ ਅੱਠ ਦਿਨਾਂ ਤੋਂ ਵੱਧ ਸਮਾਂ ਨਹੀਂ ਦਿੱਤਾ ਜਾਵੇਗਾ। ਜਥੇ ਨੂੰ ਇੱਕ ਦਿਨ ਤੋਂ ਵੱਧ ਇੱਕ ਥਾਂ ਰੁਕਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸੁਰੱਖਿਆ ਦੇ ਮੱਦੇਨਜ਼ਰ ਸ਼ਰਧਾਲੂਆਂ ਦੀ ਗਿਣਤੀ ਘੱਟ ਕਰਨ ਲਈ ਵੀ ਕਿਹਾ ਗਿਆ ਸੀ। ਇਸ ਤੋਂ ਪਹਿਲਾਂ ਇਹ ਜੱਥਾ 8 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਣਾ ਸੀ, ਜਿਸ ਨੇ 16 ਜੂਨ ਨੂੰ ਭਾਰਤ ਪਰਤਣਾ ਸੀ। ਮੂਲ ਨਾਨਕ ਸ਼ਾਹੀ ਕੈਲੰਡਰ ਅਤੇ ਸੋਧੇ ਹੋਏ ਨਾਨਕ ਸ਼ਾਹੀ ਕੈਲੰਡਰ ਦੀਆਂ ਤਰੀਕਾਂ ਵਿੱਚ ਕਾਫੀ ਫਰਕ ਹੈ। ਇਸ ਦੇ ਪਿੱਛੇ ਇਹ ਵੀ ਇੱਕ ਕਾਰਨ ਹੈ ਕਿ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 23 ਮਈ ਨੂੰ ਜਦਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 16 ਜੂਨ ਨੂੰ ਗੁਰਦੁਆਰਾ ਸ੍ਰੀ ਡੇਰਾ ਸਾਹਿਬ (ਲਾਹੌਰ) ਵਿਖੇ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ।

Show More

Related Articles

Leave a Reply

Your email address will not be published. Required fields are marked *

Close