Punjab

ਖਿਡਾਰੀ ਤੋਂ ਰਿਸ਼ਵਤ ਮੰਗਣ ਦੇ ਮਾਮਲੇ ‘ਚ ਭਗਵੰਤ ਮਾਨ ਨੇ ਚੰਨੀ ਨੂੰ ਦਿੱਤਾ ਅਲਟੀਮੇਟਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਇੱਕ ਵਾਰ ਫਿਰ ਸਾਬਕਾ ਸੀਐਮ ਚਰਨਜੀਤ ਚੰਨੀ ‘ਤੇ ਤਿੱਖਾ ਹਮਲਾ ਕੀਤਾ ਗਿਆ ਹੈ। ਦੱਸ ਦਈਏ ਕਿ ਬੀਤੇ ਦਿਨੀਂ ਮਾਨ ਨੇ ਚੰਨੀ ‘ਤੇ ਇਲਜ਼ਾਮ ਲਾਇਆ ਸੀ ਕਿ ਉਨ੍ਹਾਂ ਦੇ ਭਤੀਜੇ-ਭਾਣਜੇ ਨੇ ਖਿਡਾਰੀ ਤੋਂ ਨੌਕਰੀ ਬਦਲੇ ਪੈਸੇ ਮੰਗੇ ਸੀ।
ਸੀਐਮ ਮਾਨ ਦੇ ਇਸ ਇਲਜ਼ਾਮ ਮਗਰੋਂ ਸਾਬਕਾ ਮੁੱਖ ਮੰਤਰੀ ਚੰਨੀ ਦਾ ਬਿਆਨ ਵੀ ਆਇਆ ਸੀ। ਪਰ ਇੱਕ ਵਾਰ ਫਿਰ ਚੰਨੀ ਨੂੰ ਆਖਰੀ ਚੇਤਾਵਨੀ ਦਿੰਦੇ ਹੋਏ ਪੰਜਾਬ ਸੀਐਮ ਨੇ ਟਵੀਟ ਕੀਤਾ ਹੈ। ਇਸ ਬਾਰੇ ਉਨ੍ਹਾਂ ਲਿਖਿਆ, ਮਾਣਯੋਗ ਚਰਨਜੀਤ ਚੰਨੀ ਜੀ ਆਦਰ ਸਹਿਤ ਤੁਹਾਨੂੰ 31 ਮਈ 2 ਵਜੇ ਤੱਕ ਆਪਣੇ ਭਤੀਜੇ-ਭਾਣਜੇ ਵੱਲੋਂ ਖਿਡਾਰੀ ਤੋਂ ਨੌਕਰੀ ਬਦਲੇ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ ਮੌਕਾ ਦਿੰਦਾ ਹਾਂ, ਨਹੀਂ ਫੇਰ 31 ਮਈ ਦੁਪਹਿਰ 2 ਵਜੇ ਮੈਂ ਫੋਟੋਆਂ, ਨਾਮ ਅਤੇ ਮਿਲਣ ਵਾਲੀ ਥਾਂ ਸਮੇਤ ਸਭ ਕੁਛ ਪੰਜਾਬੀਆਂ ਸਾਹਮਣੇ ਰੱਖਾਂਗਾ।

Show More

Related Articles

Leave a Reply

Your email address will not be published. Required fields are marked *

Close