National

ਐਸਵਾਈਐਲ ’ਤੇ ਹਰਿਆਣਾ ਅਤੇ ਪੰਜਾਬ ਇਕ ਵਾਰ ਫਿਰ ਤੋਂ ਗੱਲਬਾਤ ਕਰਨਗੇ

ਚੰਡੀਗੜ੍ਹ : ਐਸਵਾਈਐਲ ’ਤੇ ਹਰਿਆਣਾ ਅਤੇ ਪੰਜਾਬ ਇਕ ਵਾਰ ਫਿਰ ਤੋਂ ਗੱਲਬਾਤ ਕਰਨਗੇ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਕੇਂਦਰ ਇਸ ਮੁੱਦੇ ਤੇ ਦੋਵਾਂ ਰਾਜਾਂ ਵਿਚਾਲੇ ਵਿਚੋਲਗੀ ਕਰੇਗਾ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ 28 ਦਸੰਬਰ ਨੂੰ ਚੰਡੀਗੜ੍ਹ ਵਿੱਚ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੌਜੂਦ ਰਹਿਣਗੇ। ਇਹ ਜਾਣਕਾਰੀ ਦਿੰਦਿਆਂ ਹਰਿਆਣਾ ਦੇ ਸੀਐਮ ਮਨੋਹਰ ਲਾਲ ਨੇ ਕਿਹਾ ਕਿ ਉਮੀਦ ਹੈ ਕਿ ਇਸ ਮੀਟਿੰਗ ਵਿੱਚ ਐਸਵਾਈਐਲ ਨੂੰ ਲੈ ਕੇ ਕੋਈ ਹੱਲ ਨਿਕਲੇਗਾ। ਦੱਸ ਦਈਏ ਕਿ ਦੋ ਮਹੀਨੇ ਪਹਿਲਾਂ ਸੁਪਰੀਮ ਕੋਰਟ ਨੇ ਹਰਿਆਣਾ ਅਤੇ ਪੰਜਾਬ ਦਰਮਿਆਨ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਵਿਵਾਦ ਤੇ ਪੰਜਾਬ ਸਰਕਾਰ ਨੂੰ ਸਿਆਸਤ ਨਾ ਕਰਨ ਲਈ ਕਿਹਾ ਸੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਅੱਗੇ ਵਧਣ ਦਾ ਹੁਕਮ ਦਿੱਤਾ ਸੀ। ਕਿਹਾ ਗਿਆ ਸੀ ਕਿ ਜੇਕਰ ਸੁਪਰੀਮ ਕੋਰਟ ਕਿਸੇ ਹੱਲ ਵੱਲ ਵਧ ਰਹੀ ਹੈ ਤਾਂ ਪੰਜਾਬ ਸਰਕਾਰ ਨੂੰ ਵੀ ਸਕਰਾਤਮਕ ਰਵੱਈਆ ਦਿਖਾਉਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਹੋਏ ਘਟਨਾਕ੍ਰਮ ਬਾਰੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਜਨਵਰੀ 2024 ਵਿੱਚ ਹੋਵੇਗੀ।

Show More

Related Articles

Leave a Reply

Your email address will not be published. Required fields are marked *

Close