Punjab

ਸਹੁਰਿਆਂ ਨੇ ਜਵਾਈ ’ਤੇ ਲਾਏ ਕੁੱਟਮਾਰ ਦੇ ਦੋਸ਼

ਬਟਾਲਾ-  ਸਾਊਥ ਸਿਟੀ ਨਿਵਾਸੀ ਰਾਜ ਕੁਮਾਰ ਅਤੇ ਉਨ੍ਹਾਂ ਦੀ ਪਤਨੀ ਸੋਨੀਆ ਨੇ ਅਪਣੇ ਜਵਾਈ ਅਤੇ ਉਸ ਦੇ ਦੋਸਤਾਂ ’ਤੇ ਦੇਰ ਰਾਤ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖਮੀ ਕਰਨ ਦੇ ਦੋਸ਼ ਲਾਏ ਹਨ। ਜ਼ਖ਼ਮੀ ਜੋੜਾ ਸਿਵਲ ਹਸਪਤਾਲ ਬਟਾਲਾ ਵਿਚ ਜ਼ੇਰੇ ਇਲਾਜ ਹੈ। ਹਮਲੇ ਵਿਚ ਸੱਸ-ਸਹੁਰੇ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਮੁਲਜ਼ਮਾਂ ਨੇ ਕਾਰ ਦੀ ਵੀ ਭੰਨ੍ਹਤੋੜ ਕੀਤੀ। ਥਾਣਾ ਸਿਵਲ ਲਾਈਨ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੀੜਤ ਰਾਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਦਾ ਇੱਕ ਸਾਲ ਪਹਿਲਾਂ ਬਟਾਲਾ ਦੇ ਪ੍ਰੇਮ ਨਗਰ ਦੇ ਨੌਜਵਾਨ ਦੇ ਨਾਲ ਵਿਆਹ ਹੋਇਆ ਸੀ। ਪੀੜਤ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਕੋਲ ਤਿੰਨ ਮਹੀਨੇ ਦੀ ਧੀ ਹੈ। ਪੀੜਤ ਨੇ ਦੋਸ਼ ਲਾਇਆ ਕਿ ਵਿਆਹ ਦੇ ਕੁਝ ਦਿਨਾਂ ਬਾਅਦ ਉਨ੍ਹਾਂ ਦੇ ਜਵਾਈ ਨੇ ਧੀ ਨੂੰ ਦਾਜ ਦੇ ਲਈ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਦਾ ਜਵਾਈ ਰੋਜ਼ਾਨਾ ਸ਼ਰਾਬ ਪੀ ਕੇ ਸਾਡੀ ਧੀ ਦੀ ਕੁੱਟਮਾਰ ਕਰਦਾ ਸੀ। ਉਹ ਇਸ ਕਾਰਨ ਚਾਰ ਮਹੀਨੇ ਪਹਿਲਾਂ ਅਪਣੀ ਧੀ ਨੂੰ ਵਾਪਸ ਅਪਣੇ ਘਰ ਲੈ ਆਏ ਸੀ। ਐਸਐਸਪੀ ਨੇ ਮਾਮਲੇ ਦੀ ਜਾਂਚ ਡੀਐਸਪੀ ਸਿਟੀ ਨੂੰ ਸੌਂਪ ਦਿੱਤੀ ਸੀ। ਪੀੜਤ ਨੇ ਦੱਸਿਆ ਕਿ ਜਵਾਈ ਨੇ ਦੇਰ ਰਾਤ ਨਸ਼ੇ ਵਿਚ ਟੱਲੀ ਹੋ ਕੇ ਸਾਥੀਆਂ ਸਣੇ ਸਾਡੇ ਘਰ ’ਤੇ ਹਮਲਾ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਮਾਮਲਾ ਸਾਡੇ ਧਿਆਨ ਵਿਚ ਆ ਚੁੱਕਾ ਹੈ। ਜਾਂਚ ਅਤੇ ਮੈਡੀਕਲ ਰਿਪੋਰਟ ਵਿਚ ਜੋ ਵੀ ਤੱਥ ਸਾਹਮਣੇ ਆਉਣਗੇ। ਉਸ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

Show More

Related Articles

Leave a Reply

Your email address will not be published. Required fields are marked *

Close