Punjab

ਕਾਂਗਰਸੀ ਵਿਧਾਇਕ ਦਲ ਦੇ ਉਪ ਨੇਤਾ ਚੱਬੇਵਾਲ ਨੇ ਕਾਂਗਰਸ ਅਤੇ ਵਿਧਾਇਕ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ, 15 ਮਾਰਚ, ਨਿਰਮਲ : ਪੰਜਾਬ ਵਿਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸੀ ਵਿਧਾਇਕ ਦਲ ਦੇ ਉਪ ਨੇਤਾ ਅਤੇ ਚੱਬੇਵਾਲ ਵਿਧਾਇਕ ਡਾ. ਰਾਜ ਕੁਮਾਰ ਨੇ ਪਾਰਟੀ ਅਤੇ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਕਾਂਗਰਸੀ ਟਿਕਟ ’ਤੇ ਦੋ ਵਾਰ ਵਿਧਾਇਕ ਚੁਣੇ ਗਏ ਡਾ. ਰਾਜ ਕੁਮਾਰ ਆਪ ਦੇ ਉਮੀਦਵਾਰ ਐਲਾਨੇ ਜਾ ਸਕਦੇ ਹਨ। 10 ਦਿਨ ਪਹਿਲਾਂ ਉਹ ਆਪ ਸਰਕਾਰ ਦੇ ਲਈ ਕਰਜ਼ੇ ਦੀ ਪੰਡ ਲੈ ਕੇ ਵਿਧਾਨ ਸਭਾ ਪਹੁੰਚ ਗਏ ਸੀ।
ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ਆਪ ਵਿਚ ਜਾਣ ਵਾਲੇ ਇਹ ਤੀਜੇ ਕਾਂਗਰਸੀ ਨੇਤਾ ਹੋਣਗੇ। ਇਸ ਤੋਂ ਪਹਿਲਾਂ ਗੁਰਪ੍ਰੀਤ ਜੀਪੀ ਅਤੇ ਸਾਂਸਦ ਪਰਨੀਤ ਕੌਰ ਕਾਂਗਰਸ ਛੱਡ ਚੁੱਕੇ ਹਨ। ਜੀਪੀ ਨੂੰ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਵੀ ਐਲਾਨ ਕੀਤਾ ਜਾ ਚੁੱਕਾ ਹੈ।

 

Show More

Related Articles

Leave a Reply

Your email address will not be published. Required fields are marked *

Close