Punjab

ਪੰਜਾਬ ਸਰਕਾਰ ਵਲੋਂ ਮਨੁੱਖੀ ਤਸਕਰੀ ਅਤੇ ਜਾਅਲੀ ਏਜੰਟਾਂ ਖ਼ਿਲਾਫ਼ ਕਾਰਵਾਈ ਲਈ ਐੱਸਆਈਟੀ ਦਾ ਗਠਨ

ਐਮਪੀ ਵਿਕਰਮਜੀਤ ਸਿੰਘ ਸਾਹਨੀ ਨੇ ਮਨੁੱਖੀ ਤਸਕਰੀ ਦੇ ਸਾਰੇ ਕੇਸਾਂ ਦੀ ਜਾਂਚ ਲਈ ਐੱਸਆਈਟੀ (SIT) ਕਾਇਮ ਕਰਨ ‘ਚ ਦਿਖਾਈ ਤੇਜੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਡੀਜੀਪੀ ਪੰਜਾਬ ਦਾ ਧੰਨਵਾਦ ਕੀਤਾ।
ਦੱਸ ਦਈਏ ਕਿ ਪੰਜਾਬ ਤੋ ਮੱਧ ਪੂਰਬ ਦੇ ਦੇਸ਼ਾਂ ਵਿੱਚ ਯਾਤਰਾ/ਰੁਜ਼ਗਾਰ ਵੀਜ਼ੇ ਹੇਠ ਔਰਤਾਂ ਨੂੰ ਭੇਜਿਆ ਜਾ ਰਿਹਾ ਹੈ, ਜਿੱਥੇ ਉਨ੍ਹਾਂ ਦਾ ਸ਼ੋਸ਼ਣ ਹੁੰਦਾ ਹੈ, ਇਸ ਕਾਰਵਾਈ ਨਾਲ ਅਜਿਹੇ ਅਪਰਾਧਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ।

ਇਸ ਐਸਆਈਟੀ ਦਾ ਗਠਨ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਹਾਲ ਵਿੱਚ ਹੀ ਸ਼ੁਰੂ ਕੀਤੇ ਗਏ ਮਿਸ਼ਨ ਹੋਪ ਤਹਿਤ ਹੀ ਕੀਤਾ ਗਿਆ। ਜਿਸ ਦੀ ਸ਼ੁਰੂਆਤ ਓਮਾਨ ਵਿੱਚ ਫਸੀਆਂ ਕੁੜੀਆਂ ਨੂੰ ਛੁਡਾਉਣ ਲਈ ਕੀਤੀ ਗਈ ਸੀ ਅਤੇ ਇਸ ਹੇਠ ਹੀ ਸਾਹਨੀ ਦੇ ਯਤਨਾਂ ਸਦਕਾ ਓਮਾਨ ਤੋ ਕਈ ਲੜਕੀਆਂ ਨੂੰ ਵਾਪਿਸ ਭਾਰਤ ਲਿਆਂਦਾ ਗਿਆ ਹੈ। ਇਸ SIT ‘ਚ ਕੌਸਤੁਭ ਸ਼ਰਮਾ ਡੀਆਈਜੀ ਲੁਧਿਆਣਾ ਰੇਂਜ ਕੋਲ ਪੰਜਾਬ ਵਿੱਚ ਮਾਨਵ ਤਸਕਰੀ ਦੇ ਕੇਸਾਂ ਦੀ ਬਿਨਾ ਕਿਸੇ ਪਰੇਸ਼ਾਨੀਆਂ ਐਫਆਈਆਰ ਦਰਜ ਕਰਵਾਈ ਜਾ ਸਕੇਗੀ, ਜਦਕਿ ਰਣਧੀਰ ਸੁੰਘ ਆਈਪੀਐਸ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਦਲ ਇੰਨ੍ਹਾਂ ਸਾਰੇ ਮਾਮਲਿਆਂ ਦੀ ਜਾਂਚ ਕਰੇਗਾ।

Show More

Related Articles

Leave a Reply

Your email address will not be published. Required fields are marked *

Close