Punjab

ਅੰਮ੍ਰਿਤਸਰ ‘ਚ ਸ਼ਰਮਨਾਕ ਘਟਨਾ – 12 ਸਾਲ ਦੀ ਬੱਚੀ ਨੇ ਦਿੱਤਾ ਬੱਚੇ ਨੂੰ ਜਨਮ

ਅੰਮ੍ਰਿਤਸਰ ‘ਚ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇੱਥੇ 12 ਸਾਲ ਦੀ ਬੱਚੀ ਨੇ ਇੱਕ ਬੱਚੇ ਨੂੰ ਜਨਮ ਦਿੱਤਾ ਹੈ। ਪੀੜਤ ਲੜਕੀ ਦੇ ਪਰਿਵਾਰ ਨੇ ਜ਼ਬਰ-ਜਿਨਾਹ ਦਾ ਖਦਸ਼ਾ ਪ੍ਰਗਟਾਇਆ ਹੈ। ਡਾਕਟਰਾਂ ਦੀ ਟੀਮ ਬੱਚੀ ਅਤੇ ਨਵਜੰਮੇ ਬੱਚੇ ਦੋਵਾਂ ਦੀ ਸਿਹਤ ਦਾ ਧਿਆਨ ਰੱਖਣ ਲਈ ਕੰਮ ਕਰ ਰਹੀ ਹੈ। ਪਰਿਵਾਰ ਅਤੇ ਜਥੇਬੰਦੀ ਦੇ ਅਹੁਦੇਦਾਰਾਂ ਨੇ ਮੁਲਜ਼ਮਾਂ ਨੂੰ ਜਲਦੀ ਕਾਬੂ ਕਰਨ ਦੀ ਮੰਗ ਕੀਤੀ ਹੈ। ਇਸ ਮਾਮਲੇ ਸਬੰਧੀ ਫਗਵਾੜਾ ਪੁਲਿਸ ਦੀ ਟੀਮ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਪਰਿਵਾਰ ਫਗਵਾੜਾ ਦਾ ਰਹਿਣ ਵਾਲਾ ਹੈ। ਬੀਤੇ ਦਿਨ ਲੜਕੀ ਲੜਕੀ ਦੀ ਸਿਹਤ ਵਿਗੜਨ ਤੋਂ ਬਾਅਦ ਲੜਕੀ ਦਾ ਪਿਤਾ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੇ ਬੇਬੇ ਨਾਨਕੀ ਵਾਰਡ ਵਿੱਚ ਲੈ ਕੇ ਆਇਆ ਸੀ। ਪੇਟ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਸ ਨੂੰ ਦਾਖਲ ਕਰਵਾਇਆ ਗਿਆ। ਪਰ ਜਾਂਚ ਕਰਨ ‘ਤੇ ਪਤਾ ਲੱਗਾ ਕਿ ਲੜਕੀ ਗਰਭਵਤੀ ਹੈ। ਇਸ ਤੋਂ ਬਾਅਦ ਜਾਂਚ ਲਈ ਫਗਵਾੜਾ ਪੁਲਿਸ ਨੂੰ ਬੁਲਾਇਆ ਗਿਆ।

Show More

Related Articles

Leave a Reply

Your email address will not be published. Required fields are marked *

Close