EntertainmentPunjab

ਗੁਰਦਾਸ ਮਾਨ ਨੂੰ ਅਦਾਲਤ ਤੋਂ ਵੱਡੀ ਰਾਹਤ- ਹਾਈਕੋਰਟ ਨੇ ਜ਼ਮਾਨਤ ਅਰਜ਼ੀ ਨੂੰ ਸਵੀਕਾਰ ਕਰਦਿਆਂ ਅਗਾਊਂ ਜ਼ਮਾਨਤ ਦੇ ਦਿੱਤੀ

ਚੰਡੀਗੜ੍ਹ: ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਗਾਇਕ ਦੀ ਜ਼ਮਾਨਤ ਅਰਜ਼ੀ ਨੂੰ ਸਵੀਕਾਰ ਕਰਦਿਆਂ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਗਾਇਕ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਅਗਾਊਂ ਜਮਾਨਤ ਲਈ ਅਰਜ਼ੀ ਦਿੱਤੀ ਸੀ।

ਜ਼ਿਕਰਯੋਗ ਹੈ ਕਿ 20 ਅਗਸਤ ਨੂੰ ਡੇਰਾ ਬਾਬਾ ਮੁਰਾਦ ਸ਼ਾਹ ਨਕੋਦਰ ਦੇ ਸਾਲਾਨਾ ਮੇਲੇ ਵਿੱਚ ਗੁਰਦਾਸ ਮਾਨ ਨੇ ਡੇਰੇ ਦੇ ਸ਼ਾਸਕ ਲਾਡੀ ਸ਼ਾਹ ਨੂੰ ਸ਼੍ਰੀ ਗੁਰੂ ਅਮਰਦਾਸ ਜੀ ਦਾ ਵੰਸ਼ ਦੱਸਿਆ ਸੀ। ਇਸ ਨਾਲ ਸਿੱਖ ਜਥੇਬੰਦੀਆਂ ਨਾਰਾਜ਼ ਹੋ ਗਈਆਂ। ਹਾਲਾਂਕਿ, ਮਾਨ ਨੇ ਬਾਅਦ ਵਿੱਚ ਵੀਡੀਓ ਜਾਰੀ ਕੀਤਾ ਅਤੇ ਇਸਦੇ ਲਈ ਮੁਆਫੀ ਮੰਗੀ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਨਕੋਦਰ ਸਿਟੀ ਥਾਣੇ ਵਿੱਚ ਗਾਇਕ ਵਿਰੁੱਧ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਕੇਸ ਦਰਜ ਕੀਤਾ ਗਿਆ ਹੈ।
ਮਾਮਲੇ ਵਿੱਚ ਗੁਰਦਾਸ ਮਾਨ ਨੇ ਜਲੰਧਰ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਲਾਈ ਸੀ ਪਰੰਤੂ ਸੈਸ਼ਨ ਕੋਰਟ ਵਿੱਚ ਐਡੀਸ਼ਨਲ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਵਿਚ ਸੁਣਵਾਈ ਚੱਲੀ ਸੁਣਵਾਈ ਦੌਰਾਨ ਅਦਾਲਤ ਨੇ ਗੁਰਦਾਸ ਮਾਨ ਦੀ ਅਗਾਊਂ ਜਮਾਨਤ ਪਟੀਸਨ ਰੱਦ ਕਰ ਦਿੱਤੀ ਸੀ, ਜਿਸ ਪਿੱਛੋਂ ਗੁਰਦਾਸ ਮਾਨ ਨੇ ਗ੍ਰਿਫਤਾਰੀ ਤੋਂ ਬਚਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਬੁੱਧਵਾਰ ਮਾਮਲੇ ਵਿੱਚ ਅਰਜ਼ੀ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਗਾਇਕ ਗੁਰਦਾਸ ਮਾਨ ਨੂੰ ਵੱਡੀ ਰਾਹਤ ਦਿੰਦਿਆਂ ਅਗਾਊਂ ਜ਼ਮਾਨਤ ਦੇ ਦਿੱਤੀ ਹੈ।

Show More

Related Articles

Leave a Reply

Your email address will not be published. Required fields are marked *

Close