Punjab

ਦੀਪ ਸਿੱਧੂ ਦੇ ਅਧੂਰੇ ਮਿਸ਼ਨ ਨੂੰ ਪੂਰਾ ਕਰਨ ਪੰਜਾਬੀ: ਭਾਈ ਪਾਲ ਸਿੰਘ

‘ਸਿਮਰਨਜੀਤ ਸਿੰਘ ਮਾਨ ਤੇ ਪੰਥਕ ਉਮੀਦਵਾਰਾਂ ਨੂੰ ਜਿਤਾਇਆ ਜਾਵੇ’

ਸ਼ਾਹਕੋਟ, (ਪ੍ਰਿਤਪਾਲ ਸਿੰਘ):ਅਦਾਕਾਰ ਦੀਪ ਸਿੱਧੂ ਜੋ ਸੋਨੀਪਤ ਨੇੜੇ ਭਿਆਨਕ ਸੜਕ ਹਾਦਸੇ ’ਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਿਆ, ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਮਰਗੜ੍ਹ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਤੇ ਪੂਰੇ ਪੰਜਾਬ ’ਚ ਮਾਨ ਦਲ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਜਿਤਾਈਏ। ਦੀਪ ਸਿੱਧੂ ਦੇ ਦੁਨੀਆਂ ਤੋਂ ਰੁਖਸਤ ਹੋਣ ਤੋਂ ਬਾਅਦ ਹੁਣ ਉਸਨੂੰ ਚਾਹੁਣ ਵਾਲਿਆਂ ਦਾ ਫਰਜ ਬਣਦਾ ਹੈ ਕਿ ਉਸਦੇ ਮਿਸ਼ਨ ਨੂੰ ਰਲ ਕੇ ਕਾਮਯਾਬ ਕੀਤਾ ਜਾਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਉੱਘੇ ਸਿੱਖ ਚਿੰਤਕ ਭਾਈ ਪਾਲ ਸਿੰਘ ਫਰਾਂਸ ਨੇ ਕਿਹਾ ਕਿ ‘ਦੀਪ ਤੇਰੀ ਸੋਚ ’ਤੇ, ਪਹਿਰਾ ਦਿਆਂਗੇ ਠੋਕ ਕੇ’ ਦੇ ਨਾਅਰਿਆਂ ਨਾਲ ਨਹੀਂ ਗੱਲ ਬਣਨੀ ਬਲਕਿ ਉਸ ਦੇ ਬੋਲਾਂ ਨੂੰ ਪੁਗਾਉਣਾ ਚਾਹੀਦਾ ਹੈ। ਜਿੰਦਗੀ ਦੇ ਆਖਰੀ ਵਕਤ ਉਸ ਨੇ ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿਚ ਡੱਟ ਕੇ ਪ੍ਰਚਾਰ ਕੀਤਾ ਤੇ ਉਨ੍ਹਾਂ ਨੂੰ ਜਿਤਾਉਣ ਦੀ ਗੱਲ
ਕਰਦਾ ਸੀ, ਹੁਣ ਪੰਜਾਬੀਆਂ ਨੂੰ ਚਾਹੀਦਾ ਹੈ ਕਿ ਸਿਮਰਨਜੀਤ ਸਿੰਘ ਮਾਨ ਤੇ ਉਨ੍ਹਾਂ ਵੱਲੋਂ ਖੜ੍ਹੇ ਕੀਤੇ ਪੰਥਕ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਜਿਤਾਇਆ ਜਾਵੇ। ਭਾਈ ਪਾਲ ਸਿੰਘ ਫਰਾਂਸ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਈਮਾਨਦਾਰ ਤੇ ਬੇਦਾਗ ਸਖਸ਼ੀਅਤ ਹਨ ਜੋ ਸਿਰਫ ਸਿੱਖ ਕੌਮ ਹੀ ਨਹੀਂ ਬਲਕਿ ਪੂਰੇ ਪੰਜਾਬ ਦਾ ਭਲਾ ਸੋਚਦੇ ਹਨ। ਉਨ੍ਹਾਂ ਕੋਲ ਪੰਜਾਬ ਦੀ ਖੁਸ਼ਹਾਲੀ ਦਾ ਰੋਡਮੈਪ ਹੈ। ਉਹ ਚਾਹੁੰਦੇ ਹਨ ਕਿ ਪੰਜਾਬ ਦੇ ਨਾਲ ਲੱਗਦੇ ਬਾਰਡਰ ਖੋਲ ਕੇ ਪਾਕਿਸਤਾਨ, ਅਫਗਾਨਿਸਤਾਨ, ਈਰਾਨ, ਈਰਾਕ, ਚਾਈਨਾ ਤੱਕ ਵਪਾਰ ਨੂੰ ਸ਼ੁਰੂ ਕੀਤਾ ਜਾਵੇ ਜਿਸ ਨਾਲ ਵਪਾਰੀ ਵਰਗ, ਟਰਾਂਸਪੋਰਟਰ ਤੇ ਕਿਸਾਨੀ ਨੂੰ ਭਰਪੂਰ ਫਾਇਦਾ ਮਿਲੇਗਾ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਸਿਮਰਨਜੀਤ ਸਿੰਘ ਮਾਨ ਨੂੰ ਜਿਤਾ ਕੇ, ਦੀਪ ਸਿੱਧੂ ਦੇ ਅਧੂਰੇ ਮਿਸ਼ਨ ਨੂੰ ਪੂਰਾ ਕੀਤਾ ਜਾਵੇ।

Show More

Related Articles

Leave a Reply

Your email address will not be published. Required fields are marked *

Close