Canada

ਮੇਲਾ ਗ਼ਦਰੀ ਬਾਬਿਆਂ ਦਾ ਦੇ ਤੀਜੇ ਦਿਨ ਖੁੱਲ੍ਹਾ ਅਖਾੜਾ ਵਿਚ ਮਸ਼ਹੂਰ ਪੰਜਾਬੀ ਗਾਇਕ ਸੁਖਜਿੰਦਰ ਸ਼ਿੰਦਾ ਲਗਾਉਣਗੇ ਰੌਣਕਾਂ

ਕੈਲਗਰੀ (ਦੇਸ ਪੰਜਾਬ ਟਾਈਮਜ਼)- ਪੰਜਾਬੀ ਇੰਡੋ ਫੈਸਟ ਗਦਰੀ ਮੇਲਾ ਫਾਊਂਡੇਸ਼ਨ ਵੱਲੋਂ 23ਵਾਂ ਗਦਰੀ ਬਾਬਿਆਂ ਦਾ ਮੇਲਾ 4 ਤੋਂ 6 ਅਗਸਤ 2023 ਨੂੰ ਬੜੀ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਾਲ ਪ੍ਰੇਰੀ ਵਿੰਡ ਦੀ ਗਰਾਉਂਡ ਵਿਚ 6 ਅਗਸਤ ਨੂੰ ਖੁੱਲ੍ਹਾ ਅਖਾੜਾ ਲਗਾਇਆ ਜਾਵੇਗਾ। ਗਦਰੀ ਮੇਲਾ ਫਾਊਂਡੇਸ਼ਨ ਦੇ ਮੈਂਬਰਾਂ ਨੇ ਦੱਸਿਆ ਕਿ ਖੁੱਲ੍ਹਾ ਅਖਾੜਾ ਵਿਚ ਮਸ਼ਹੂਰ ਪੰਜਾਬੀ ਗਾਇਕ ਸੁਖਸ਼ਿੰਦਰ ਸ਼ਿੰਦਾ, ਮਸ਼ਹੂਰ ਪੰਜਾਬੀ ਕਲਾਕਾਰ ਅਤੇ ਗਾਇਕ ਕਰਮਜੀਤ ਅਨਮੋਲ, ਬਲਜਿੰਦਰ ਰਿੰਪੀ, ਹਰਮਨਪ੍ਰੀਤ ਕੌਰ ਅਤੇ ਅਮਨ ਰੋਜ਼ੀ ਆਪਣੇ ਗੀਤਾਂ ਨਾਲ ਸਾਰਿਆਂ ਨੂੰ ਨੱਚਣ ਲਈ ਮਜਬੂਰ ਕਰ ਦੇਣਗੇ। ਮੇਲੇ ਵਿਚ ਸਟਾਲ ਬੁਕਿੰਗ ਜਾ ਹੋਰ ਕਿਸੇ ਵੀ ਤਰਾਂ ਦੀ ਜਾਣਕਾਰੀ ਦੇ ਲਈ 403-827-9293 ਜਾਂ ਫਿਰ punjabiindofest@gmail.com ’ਤੇ ਈਮੇਲ ਕੀਤਾ ਜਾ ਸਕਦਾ ਹੈ।

Show More

Related Articles

Leave a Reply

Your email address will not be published. Required fields are marked *

Close