National

ਸ਼ਰਾਰਤੀ ਅਨਸਰਾਂ ਨੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਪਹੁੰਚਾਇਆ ਨੁਕਸਾਨ, ਭਦੋਹੀ ਵਿਚ ਮਾਮਲਾ ਦਰਜ

ਭਦੋਹੀ- ਕੁਝ ਸ਼ਰਾਰਤੀ ਅਨਸਰਾਂ ਨੇ ਭਦੋਹੀ ਜਿ?ਲ੍ਹੇ ਦੇ ਔਰਈ ਥਾਣਾ ਖੇਤਰ ਵਿੱਚ ਸਥਿਤ ਇੱਕ ਸਕੂਲ ਦੇ ਵਿਹੜੇ ਵਿੱਚ ਸਥਿਤ ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਕਥਿਤ ਤੌਰ ’ਤੇ ਨੁਕਸਾਨ ਪਹੁੰਚਾਇਆ। ਪੁਲਸ ਨੇ ਇਸ ਦੀ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਪਿ੍ਰੰਸੀਪਲ ਤਹਿਰੀਰ ’ਤੇ ਅਣਪਛਾਤੇ ਲੋਕਾਂ ਖਿਲਾਫ ਐੱਫ.ਆਈ.ਆਰ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਪੁਲਸ ਅਧਿਕਾਰੀ (ਸੀ.ਓ.) ਉਮੇਸ਼ਵਰ ਪ੍ਰਭਾਤ ਸਿੰਘ ਨੇ ਦੱਸਿਆ ਕਿ ਬੇਜਵਾ ਸਥਿਤ ਹਾਇਰ ਕੰਪੋਜ਼ਿਟ ਪ੍ਰਾਇਮਰੀ ਸਕੂਲ ’ਚ ਕਈ ਮਹਾਪੁਰਸ਼ਾਂ ਦੇ ਬੁੱਤ ਲੱਗੇ ਹੋਏ ਹਨ, ਜਿਨ੍ਹਾਂ ਦੀ ਰੋਜ਼ਾਨਾ ਸਫਾਈ ਕੀਤੀ ਜਾਦੀ ਹੈ।
ਉਨ੍ਹਾਂ ਦੱਸਿਆ ਕਿ ਜਦੋਂ ਸਕੂਲ ਦਾ ਚਪੜਾਸੀ ਸਾਰੇ ਬੁੱਤਾਂ ਦੀ ਸਫ਼ਾਈ ਕਰਨ ਗਿਆ ਤਾਂ ਉਸ ਨੂੰ ਉੱਚੇ ਥੜ੍ਹੇ ’ਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਮੂਰਤੀ ਟੁੱਟੀ ਪਈ ਮਿਲੀ, ਜਿਸ ਤੋਂ ਬਾਅਦ ਉਨ੍ਹਾਂ ਸਕੂਲ ਦੇ ਅਧਿਆਪਕਾਂ ਨੂੰ ਮੌਕੇ ’ਤੇ ਬੁਲਾਇਆ। ਉਨ੍ਹਾਂ ਨੇ ਦੱਸਿਆ ਕਿ ਹੈੱਡਮਾਸਟਰ ਸਮੇਤ ਸਾਰੇ ਅਧਿਆਪਕ ਮੌਕੇ ’ਤੇ ਪਹੁੰਚੇ ਅਤੇ ਪੁਲਸ ਨੂੰ ਸੂਚਨਾ ਦਿੱਤੀ। ਉਨ੍ਹਾਂ ਦੱਸਿਆ ਕਿ ਉਕਤ ਸਥਾਨ ’ਤੇ ਅੰਬੇਡਕਰ ਦਾ ਨਵਾਂ ਬੁੱਤ ਲਗਾਇਆ ਗਿਆ ਹੈ। ਦੱਸਿਆ ਕਿ ਸਕੂਲ ਦੇ ਪਿ੍ਰੰਸੀਪਲ ਸਮਰ ਬਹਾਦੁਰ ਪਟੇਲ ਨੇ ਇਸ ਮਾਮਲੇ ਵਿੱਚ ਅਣਪਛਾਤੇ ਲੋਕਾਂ ਖਿਲਾਫ਼ ਐਫਆਈਆਰ ਦਰਜ ਕਰਵਾਈ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Show More

Related Articles

Leave a Reply

Your email address will not be published. Required fields are marked *

Close