Punjab

ਸਤਲੁਜ ਦਰਿਆ ਦਾ ਧੁੱਸੀ ਬੰਨ੍ਹ ਟੁੱਟਿਆ, ਸੰਤ ਸੀਚੇਵਾਲ ਨੇ ਸਾਂਝੀ ਕੀਤੀ ਵੀਡੀਓ

ਚੰਡੀਗੜ੍ਹ- ਪੰਜਾਬ ’ਚ ਪਿਛਲੇ ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ ਅਤੇ ਕਰੀਬ ਅੱਧੇ ਪੰਜਾਬ ’ਚ ਹੜ੍ਹਾਂ ਵਰਗੇ ਹਾਲਾਤ ਪੈਦਾ ਹੋ ਗਏ ਹਨ। ਤੇਜ਼ ਮੀਂਹ ਅਤੇ ਪਾਣੀ ਦੇ ਵਹਾਅ ਨੇ ਛੇ ਜਾਨਾਂ ਲੈ ਲਈਆਂ ਹਨ ਅਤੇ ਦਰਜਨਾਂ ਪਸ਼ੂ ਵੀ ਲਪੇਟ ਵਿਚ ਆ ਗਏ ਹਨ। ਘੱਗਰ ਅਤੇ ਸਤਲੁਜ ਦਰਿਆਵਾਂ ਤੋਂ ਇਲਾਵਾ ਸਰਹਿੰਦ ਨਹਿਰ ’ਚ ਪਾਣੀ ਦਾ ਪੱਧਰ ਇਕਦਮ ਵਧਣ ਕਾਰਨ ਕਈ ਜ਼ਿਲ੍ਹਿਆਂ ਵਿਚ ਹਾਲਾਤ ਬੇਕਾਬੂ ਹੋ ਗਏ ਹਨ।
ਹੁਣ ਖਬਰ ਆਈ ਹੈ ਕਿ ਸਤਲੁਜ ਦਰਿਆ ਵਿੱਚ ਆਏ ਸਮਰੱਥਾ ਤੋਂ ਵੱਧ ਪਾਣੀ ਨੇ ਦੋ ਥਾਵਾਂ ਤੋਂ ਧੁੱਸੀ ਬੰਨ੍ਹ ਤੋੜ ਦਿੱਤਾ ਹੈ। ਜਾਣਕਾਰੀ ਮੁਤਾਬਕ ਇਕ ਪਾੜ ਰਾਤ 12.40 ਦੇ ਕਰੀਬ ਅਤੇ ਦੂਸਰਾ ਪਾੜ 2 ਵਜੇ ਦੇ ਕਰੀਬ ਪਿਆ ਹੈ। ਗਿੱਦੜ ਪਿੰਡੀ ਨੇੜਿਓਂ ਪਿੰਡ ਮੰਡਾਲਾ ਅਤੇ ਨਸੀਰਪੁਰ ਦੇ ਵਿਚਕਾਰ ਸਤਲੁਜ ਦਰਿਆ ਦਾ ਬੰਨ ਟੁੱਟ ਗਿਆ ਹੈ।
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੇ ਟਵਿੱਟਰ ਉਤੇ ਇਸ ਸਬੰਧੀ ਵੀਡੀਓ ਸਾਂਝੀ ਕੀਤੀ ਹੈ ਤੇ ਲਿਖਿਆ ਹੈ-ਸਤਲੁਜ ਦਰਿਆ ਵਿੱਚ ਆਏ ਸਮਰੱਥਾ ਤੋਂ ਵੱਧ ਪਾਣੀ ਨੇ ਦੋ ਥਾਵਾਂ ਤੋਂ ਧੁੱਸੀ ਬੰਨ੍ਹ ਤੋੜ ਦਿੱਤਾ ਹੈ। ਜਾਣਕਾਰੀ ਮੁਤਾਬਿਕ ਇਕ ਪਾੜ ਰਾਤ 12.40 ਦੇ ਕਰੀਬ ਅਤੇ ਦੂਸਰਾ ਪਾੜ 2 ਵਜੇ ਦੇ ਕਰੀਬ ਪਿਆ ਹੈ। ਚਸ਼ਮਦੀਦਾਂ ਮੁਤਾਬਕ ਪਹਿਲਾਂ ਬੰਨ੍ਹ ‘ਚ ਘਰਲ ਪਿਆ, ਜੋ ਜੱਦੋ-ਜਹਿਦ ਦੇ ਬਾਵਜੂਦ ਪੂਰ ਨਹੀਂ ਹੋਈ ਅਤੇ ਕੁੱਝ ਸਮੇਂ ਦਰਮਿਆਨ ਦੇਖਦੇ ਹੀ ਦੇਖਦੇ ਪਾੜ ਪੈ ਗਿਆ, ਜਿਸ ਕਾਰਨ ਬੰਨ੍ਹ ਟੁੱਟ ਗਿਆ। ਇਸਦੇ ਚੱਲਦੇ ਸ਼ਾਹਕੋਟ ਦੇ ਨਾਲ ਲੱਗਦੇ ਪਿੰਡਾਂ ਵਿਚ ਪਾਣੀ ਭਰ ਗਿਆ ਹੈ , ਜਿਸ ਤੋਂ ਬਾਅਦ ਐੱਨ. ਡੀ. ਆਰ. ਐੱਫ. ਨੇ ਰੈਸਕਿਊ ਆਪਰੇਸ਼ਨ ਚਲਾਇਆ। ਇਸ ਦੇ ਨਾਲ ਹੀ ਭਾਖੜਾ ਬੰਨ੍ਹ ‘ਚ 20 ਫੁੱਟ ਤੱਕ ਹੋਰ ਪਾਣੀ ਸਟੋਰ ਕਰਨ ਦੀ ਸਮਰੱਥ ਬਚੀ ਹੈ। ਇਸ ਤੋਂ ਬਾਅਦ ਹੈੱਡ ਖੋਲ੍ਹ ਦਿੱਤੇ ਜਾਣਗੇ।

Show More

Related Articles

Leave a Reply

Your email address will not be published. Required fields are marked *

Close