International

ਇੰਗਲੈਂਡ ਵਿਚ ਪਾਬੰਦੀਆਂ ਨੂੰ ਘੱਟ ਕਰਨ ਦੀ ਯੋਜਨਾ

ਲੰਡਨ –  ਬਿ੍ਟੇਨ ਦੇ ਵਿਦੇਸ਼ ਮੰਤਰੀ ਨੇ ਐਤਵਾਰ ਨੂੰ ਕਿਹਾ ਕਿ ਦੇਸ਼ ਵਿਚ ਦੱਖਣੀ ਅਫਰੀਕੀ ਵੈਰੀਐਂਟ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਕਮੀ ਆਉਣੀ ਸ਼ੁਰੂ ਹੋ ਗਈ ਹੈ ਇਸ ਲਈ ਹੁਣ ਪੜਾਅਵਾਰ ਤਰੀਕੇ ਨਾਲ ਲਾਕਡਾਊਨ ਹਟਾਇਆ ਜਾਵੇਗਾ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਸੋਮਵਾਰ ਨੂੰ ਇੰਗਲੈਂਡ ਵਿਚ ਪਾਬੰਦੀਆਂ ਨੂੰ ਘੱਟ ਕਰਨ ਦੀ ਯੋਜਨਾ ਦਾ ਐਲਾਨ ਕਰਨਗੇ।

ਵਿਦੇਸ਼ ਮੰਤਰੀ ਮੈਟ ਹੈਨਕਾਕ ਨੇ ਕਿਹਾ ਕਿ ਉਮੀਦ ਤੋਂ ਜ਼ਿਆਦਾ ਤੇਜ਼ੀ ਨਾਲ ਚੱਲ ਰਹੇ ਟੀਕਾਕਰਨ ਨਾਲ ਨਾ ਕੇਵਲ ਇਨਫੈਕਸ਼ਨ ਵਿਚ ਕਮੀ ਆਈ ਹੈ ਸਗੋਂ ਹਸਪਤਾਲਾਂ ‘ਤੇ ਵੀ ਬੋਝ ਘਟਿਆ ਹੈ। ਹੈਨਕਾਕ ਨੇ ਕਿਹਾ ਕਿ ਪੂਰੇ ਬਿ੍ਟੇਨ ਵਿਚ ਦੱਖਣੀ ਅਫਰੀਕੀ ਵੈਰੀਐਂਟ ਤੋਂ ਪ੍ਰਭਾਵਿਤ 300 ਮਾਮਲੇ ਦਰਜ ਕੀਤੇ ਗਏ ਹਨ। ਇੰਗਲੈਂਡ ਨੇ ਇਨਫੈਕਸ਼ਨ ਨੂੰ ਫੈਲਣ ਤੋਂ ਰੋਕਣ ਲਈ ਵਿਦੇਸ਼ ਤੋਂ ਆਉਣ ਵਾਲੇ ਲੋਕਾਂ ਲਈ ਹੋਟਲ ਕੁਆਰੰਟਾਈਨ ਦਾ ਨਿਯਮ ਵੀ ਲਾਗੂ ਕੀਤਾ ਹੋਇਆ ਹੈ। ਉਧਰ, ਸਰਕਾਰ ਨੇ ਕਿਹਾ ਹੈ ਕਿ ਜੁਲਾਈ ਦੇ ਅੰਤ ਤਕ ਸਾਰੇ ਬਾਲਿਗ ਵਿਅਕਤੀਆਂ ਦਾ ਟੀਕਾਕਰਨ ਕਰ ਦਿੱਤਾ ਜਾਵੇਗਾ ਜਦਕਿ 15 ਅਪ੍ਰਰੈਲ ਤਕ 50 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਨੂੰ ਵੈਕਸੀਨ ਦੀ ਪਹਿਲੀ ਡੋਜ਼ ਲਗਾ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਬਿ੍ਟੇਨ ਕੋਰੋਨਾ ਮਹਾਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲਾ ਪੰਜਵਾਂ ਦੇਸ਼ ਹੈ। ਇੱਥੇ ਹੁਣ ਤਕ 1,20,365 ਲੋਕਾਂ ਦੀ ਮੌਤ ਹੋ ਚੁੱਕੀ ਹੈ।

Show More

Related Articles

Leave a Reply

Your email address will not be published. Required fields are marked *

Close