Punjab

ਸਿੱਖਿਆ ਮੰਤਰੀ ਬੈਂਸ ਨੇ ਸ਼ਰਾਬ ਪੀ ਕੇ ਸਕੂਲ ਆਉਂਦੇ ਪ੍ਰਿੰਸੀਪਲ ਨੂੰ ਮੌਕੇ ‘ਤੇ ਹੀ ਕੀਤਾ ਸਸਪੈਂਡ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੇਰ, ਜ਼ਿਲ੍ਹਾ ਰੋਪੜ ਦੀ ਅਚਨਚੇਤ ਚੈਕਿੰਗ ਕੀਤੀ ਗਈ। ਸਿੱਖਿਆ ਮੰਤਰੀ ਨੇ ਆਪਣੇ ਫੇਸਬੁਕ ਸਫੇ ਉਤੇ ਇਸ ਦੀ ਵੀਡੀਓ ਪਾਈ ਹੈ ਅਤੇ ਲਿਖਿਆ ਹੈ- ‘ਕੁਝ ਦਿਨ ਪਹਿਲਾਂ ਇਸ ਸਕੂਲ ਦੇ ਬੱਚਿਆਂ ਨੇ ਮੈਨੂੰ ਸ਼ਿਕਾਇਤ ਭੇਜੀ ਸੀ ਕਿ ਸਕੂਲ ਪ੍ਰਿੰਸੀਪਲ ਸਕੂਲ ਦਾ ਮਾਹੌਲ ਖ਼ਰਾਬ ਕਰ ਰਿਹਾ ਹੈ ਅਤੇ ਉਹ ਅਕਸਰ ਸ਼ਰਾਬ ਪੀ ਕੇ ਸਕੂਲ ਡਿਊਟੀ ਕਰਨ ਆਉਂਦਾ ਹੈ। ਸਕੂਲ ਦੇ ਬੱਚਿਆਂ ਵੱਲੋਂ ਕੀਤੀ ਸ਼ਿਕਾਇਤ ਦੀ ਜ਼ਮੀਨੀ ਹਕੀਕਤ ਜਾਣਨ ਵਾਸਤੇ ਅੱਜ ਅਚਨਚੇਤ ਸਕੂਲ ਦਾ ਦੌਰਾ ਕੀਤਾ। ਨਿਰੀਖਕ ਦੌਰਾਨ ਦੇਖਿਆ ਕਿ ਪ੍ਰਿੰਸੀਪਲ ਸਾਹਿਬ ਆਪਣੀ ਡਿਊਟੀ ਗ਼ੈਰ ਜਿੰਮੇਵਾਰੀ ਅਤੇ ਗੈਰ ਸੰਵੇਦਨਸ਼ੀਲਤਾ ਨਾਲ ਨਿਭਾ ਰਹੇ ਹਨ। ਡਿਊਟੀ ਪ੍ਰਤੀ ਅਣਗਹਿਲੀ ਅਤੇ ਸਕੂਲ ਦਾ ਮਾਹੌਲ ਖ਼ਰਾਬ ਕਰਨ ਕਾਰਨ ਪ੍ਰਿੰਸੀਪਲ ਨੂੰ ਮੌਕੇ ‘ਤੇ ਹੀ ਮੁਅੱਤਲ ਕੀਤਾ ਗਿਆ।

Show More

Related Articles

Leave a Reply

Your email address will not be published. Required fields are marked *

Close