International

ਅਮਰੀਕਾ ਦੀ ਮਰੀਨ ‘ਚ ਪਹਿਲੀ ਵਾਰੀ ਕਿਸੇ ਦਸਤਾਰਧਾਰੀ ਸਿੱਖ ਵੱਲੋਂ ਗ੍ਰੈਜੂਏਸ਼ਨ ਦੀ ਡਿਗਰੀ ਕੀਤੀ ਹਾਸਲ

ਵਾਸ਼ਿੰਗਟਨ : ਅਮਰੀਕਾ ਦੀ ਵਿਸ਼ੇਸ਼ ਮਰੀਨ ਕੋਰ ਭਰਤੀ ਸਿਖਲਾਈ ‘ਚ ਪਹਿਲੀ ਵਾਰੀ ਕਿਸੇ ਦਸਤਾਰਧਾਰੀ ਸਿੱਖ ਨੇ ਗ੍ਰੈਜੂਏਸ਼ਨ ਦੀ ਡਿਗਰੀ ਹਾਸਲ ਕੀਤੀ। ਸ਼ੁੱਕਰਵਾਰ ਨੂੰ ਜਸਕੀਰਤ ਸਿੰਘ ਨੇ ਸੰਨ ਡਿਏਗੋ ਸਥਿਤ ਮਰੀਨ ਕੌਰ ਭਰਤੀ ਡੀਪੂ ਤੋਂ ਪਹਿਲੀ ਸ਼੍ਰੇਣੀ ‘ਚ ਸਿਖਲਾਈ ਪੂਰੀ ਕੀਤੀ।

ਮਰੀਨ ਕੋਰ ਰਿਕਰੂਟ ਟਰੇਨਿੰਗ ‘ਚੋਂ ਪਹਿਲੀ ਵਾਰ ਇਕ 21 ਸਾਲਾ ਸਿੱਖ ਨੌਜਵਾਨ ਬਿਨਾਂ ਦਾਹੜੀ ਕਟਵਾਏ ਤੇ ਦਸਤਾਰ ਤਿਆਗੇ ਗ੍ਰੈਜੂਏਟ ਹੋਇਆ ਹੈ। ਉਸ ਨੂੰ ਸਿੱਖ ਧਰਮ ਵਿਚ ਪਵਿੱਤਰ ਸਮਝੇ ਜਾਂਦੇ ਪੰਜ ਕੱਕਾਰ ਧਾਰਨ ਕਰਨ ਦੀ ਵੀ ਪ੍ਰਵਾਨਗੀ ਦਿੱਤੀ ਗਈ ਸੀ। ਸਿੱਖ ਮਰੀਨ ਪ੍ਰਾਈਵੇਟ ਫਸਟ ਕਲਾਸ ਜਸਕੀਰਤ ਸਿੰਘ ਨੇ ਸ਼ੁੱਕਰਵਾਰ ਆਪਣੀ ਸਿਖਲਾਈ ਮੁਕੰਮਲ ਕਰ ਕੇ ਇਤਿਹਾਸ ਸਿਰਜ ਦਿੱਤਾ ਹੈ।

ਸੰਘੀ ਅਦਾਲਤ ਦੇ ਜੱਜ ਨੇ ਜਸਕੀਰਤ ਸਿੰਘ ਨੂੰ ਧਾਰਮਿਕ ਚਿੰਨ੍ਹਾਂ ਸਮੇਤ ਫ਼ੌਜੀ ਸੇਵਾ ਦੀ ਇਜਾਜ਼ਤ ਦਿੱਤੀ ਸੀ। ਇਹ ਆਦੇਸ਼ ਇੱਕ ਸਾਲ ਪਹਿਲਾਂ ਸਿੱਖ, ਯਹੂਦੀ ਤੇ ਮੁਸਲਮਾਨ ਤਿੰਨ ਨੌਜਵਾਨਾਂ ਵੱਲੋਂ ਧਾਰਮਿਕ ਮਾਨਤਾਵਾਂ ਦੀ ਮੰਗ ਸਬੰਧੀ ਜਲ ਸੈਨਾ ‘ਤੇ ਕੀਤੇ ਗਏ ਮੁਕੱਦਮੇ ‘ਚ ਦਿੱਤਾ ਗਿਆ ਸੀ।

ਜਸਕੀਰਤ ਨੇ ਕਿਹਾ ਕਿ ਮੈਂ ਸਿੱਖ ਧਰਮ ਦੀ ਨਿਸ਼ਾਨੀਆਂ ਸਮੇਤ ਗ੍ਰੈਜੂਏਸ਼ਨ ਕੀਤੀ, ਤੇ ਇਸ ਨਾਲ ਮੇਰੀ ਉਪਲਬਧੀ ‘ਚ ਕੋਈ ਰੁਕਾਵਟ ਨਹੀਂ ਆਈ। ਇਹ ਨਿੱਜੀ ਤੌਰ ‘ਤੇ ਮੇਰੇ ਲਈ ਬਹੁਤ ਡੂੰਘੇ ਅਰਥ ਰੱਖਦਾ ਹੈ।

ਸਿੱਖ, ਯਹੂਦੀ ਤੇ ਮੁਸਲਿਮ ਨੌਜਵਾਨਾਂ ਨੇ ਮਰੀਨ ਕਮਾਂਡੋ ਦੀ ਟ੍ਰੇਨਿੰਗ ਦੌਰਾਨ ਉਨ੍ਹਾਂ ਦੀਆਂ ਧਾਰਮਿਕ ਮਾਨਤਾਵਾਂ ਦਾ ਪਾਲਣ ਕਰਨ ਦੀ ਮੰਗ ਨੂੰ ਲੈ ਕੇ ਮੁਕੱਦਮਾ ਕੀਤਾ ਸੀ। ਇਸੇ ਮੁਕੱਦਮੇ ‘ਤੇ ਸੰਘੀ ਅਦਾਲਤ ਨੇ ਅਪ੍ਰੈਲ ‘ਚ ਹੁਕਮ ਜਾਰੀ ਕੀਤਾ ਸੀ। ਰਿਪੋਰਟ ਮੁਤਾਬਕ ਅਮਰੀਕਾ ਦੀ ਫੌਜ ਤੇ ਹਵਾਈ ਫੌਜ ‘ਚ ਸਿੱਖ ਜਵਾਨਾਂ ਨੂੰ ਭਰਤੀ ਕੀਤਾ ਜਾਂਦਾ ਹੈ ਪਰ ਜਲ ਸੈਨਾ ਵਿਚ ਸੀਮਤ ਗਿਣਤੀ ‘ਚ ਹੀ ਸਿੱਖ ਜਵਾਨਾਂ ਨੂੰ ਸ਼ਾਮਲ ਕੀਤਾ ਜਾਂਦਾ ਹੈ।

Show More

Related Articles

Leave a Reply

Your email address will not be published. Required fields are marked *

Close