Punjab

ਰੰਧਾਵਾ ਨੂੰ ਹਿਰਾਸਤ ਵਿਚ ਲੈਣਾ ਯੂਪੀ ਪੁਲੀਸ ਦਾ ਅੱਤਿਆਚਾਰ: ਚੰਨੀ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲਖੀਮਪੁਰ ਖੀਰੀ ਜਾ ਰਹੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਹੋਰ ਕਾਂਗਰਸੀ ਵਿਧਾਇਕਾਂ ਨੂੰ ਰਾਹ ਵਿਚ ਹੀ ਰੋਕਣ ਅਤੇ ਉੱਤਰ ਪ੍ਰਦੇਸ਼ ਪੁਲੀਸ ਵੱਲੋਂ ਸ੍ਰੀ ਰੰਧਾਵਾ ਨੂੰ ਹਿਰਾਸਤ ਵਿਚ ਲਏ ਜਾਣ ਦੀ ਨਿਖੇਧੀ ਕੀਤੀ ਹੈ।

ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਨ੍ਹਾਂ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਅੱਜ ਲਖੀਮਪੁਰ ਖੀਰੀ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਪੰਜਾਬ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਡਾਇਰੈਕਟਰ ਨੇ ਯੂਪੀ ਦੇ ਸਬੰਧਤ ਅਧਿਕਾਰੀਆਂ ਤੋਂ ਲਿਖਤ ਵਿਚ ਮੁੱਖ ਮੰਤਰੀ ਦਾ ਹੈਲੀਕਾਪਟਰ ਲਖੀਮਪੁਰ ਖੀਰੀ ਵਿਚ ਉਤਾਰਨ ਦੀ ਇਜਾਜ਼ਤ ਮੰਗ ਸੀ ਜਿਸ ਦੇ ਜਵਾਬ ਵਿਚ ਯੂਪੀ ਦੇ ਗ੍ਰਹਿ ਸਕੱਤਰ ਨੇ ਸੂਚਿਤ ਕੀਤਾ ਕਿ ਕਾਨੂੰਨ ਦੀ ਸਥਿਤੀ ਨੂੰ ਦੇਖਦੇ ਹੋਏ ਇਹ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਪਰੰਤ ਉਪ ਮੁੱਖ ਮੰਤਰ ਸੁਖਜਿੰਦਰ ਸਿੰਘ ਰੰਧਾਵਾ ਤੇ ਉਨ੍ਹਾਂ ਦੇ ਨਾਲ ਕੁਝ ਕਾਂਗਰਸੀ ਵਿਧਾਇਕ ਸੜਕ ਰਾਹੀਂ ਲਖੀਮਪੁਰ ਖੀਰੀ ਲਈ ਰਵਾਨਾ ਹੋ ਗਏ ਸਨ, ਜਿਨ੍ਹਾਂ ਨੂੰ ਉੱਤਰ ਪ੍ਰਦੇਸ਼ ਦੀ ਹੱਦ ਉੱਤੇ ਹੀ ਰੋਕ ਲਿਆ ਗਿਆ। ਰੋਕਣ ਉੱਤੇ ਸ੍ਰੀ ਰੰਧਾਵਾ ਤੇ ਉਨ੍ਹਾਂ ਦੇ ਸਾਥੀ ਸੜਕ ਉੱਤੇ ਹੀ ਬੈਠ ਗਏ ਸਨ, ਜਿਸ ਕਰ ਕੇ ਯੂਪੀ ਪੁਲੀਸ ਨੇ ਸ੍ਰੀ ਰੰਧਾਵਾ ਨੂੰ ਗ੍ਰਿਫ਼ਤਾਰ ਕਰ ਲਿਆ।

Show More

Related Articles

Leave a Reply

Your email address will not be published. Required fields are marked *

Close