Punjab

ਲੁਧਿਆਣਾ ਦੀਆਂ ਪ੍ਰਮੁੱਖ ਹਸਤੀਆਂ ‘ਆਪ’ ‘ਚ ਹੋਈਆਂ ਸ਼ਾਮਿਲ

ਚੰਡੀਗੜ੍ਹ  :  ਆਮ ਆਦਮੀ ਪਾਰਟੀ (ਆਪ) ਨੂੰ ਲੁਧਿਆਣਾ ਵਿੱਚ ਉਸ ਸਮੇਂ ਵੱਡਾ ਵੱਡਾ ਹੁਲਾਰਾ ਮਿਲਿਆ ਜਦੋਂ ਵੀਰਵਾਰ ਨੂੰ ਤਿੰਨ ਪ੍ਰਮੁੱਖ ਹਸਤੀਆਂ ‘ਆਪ’ ਵਿੱਚ ਸ਼ਾਮਲ ਹੋ ਗਈਆਂ।

ਬਸੰਤ ਗਰੁੱਪ ਦੇ ਚੇਅਰਮੈਨ ਰਜਿੰਦਰ ਸਿੰਘ ਬਸੰਤ,ਰਿਟਾਇਰ ਡੀਐਸਪੀ ਬੁਲੰਦ ਸਿੰਘ ਅਤੇ ਆਰ.ਓਬੀਸੀ ਵੈਲਫੇਅਰ ਫਰੰਟ (ਜਮਹੂਰੀ) ਪੰਜਾਬ ਦੇ ਕਰਮਜੀਤ ਸਿੰਘ ਨਾਰੰਗਵਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਿਧਾਇਕ ਬੁੱਧ ਰਾਮ ਨੇ ੳਨਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਕੁਲਵੰਤ ਸਿੰਘ ਪੱਪੀ (ਅਕਾਲੀ ਦਲ), ਤਰਲੋਚਨ ਸਿੰਘ ਕਾਕਾ (ਕਾਂਗਰਸ) ਅਤੇ ਸਰਬਜੀਤ ਸਿੰਘ ਸੇਵੀਆਂ (ਕਾਂਗਰਸ) ਵੀ ‘ਆਪ’ ਵਿੱਚ ਸ਼ਾਮਲ ਹੋ ਗਏ।

ਲੁਧਿਆਣਾ ਵਿੱਚ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਇਨ੍ਹਾਂ ਪ੍ਰਮੁੱਖ ਹਸਤੀਆਂ ਦੇ ਸ਼ਾਮਲ ਹੋਣ ਨਾਲ ਪਾਰਟੀ ਹੋਰ ਵੀ ਮਜ਼ਬੂਤ ​​ਹੋਵੇਗੀ। ਇਸ ਮੌਕੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਧ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਸਕੱਤਰ ਅਮਨਦੀਪ ਸਿੰਘ ਮੋਹੀ, ਸ਼ਮਿੰਦਰ ਸਿੰਘ ਖਿੰਡਾ, ਰਾਜਵਿੰਦਰ ਕੌਰ ਥਿਆੜਾ, ਗੁਰਦੇਵ ਸਿੰਘ ਲੱਖਾ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ ਵੀ ਨਵੇਂ ਆਗੂਆਂ ਦਾ ਸਵਾਗਤ ਕਰਨ ਲਈ ਹਾਜ਼ਰ ਸਨ।

Show More

Related Articles

Leave a Reply

Your email address will not be published. Required fields are marked *

Close