Canada

ਕਰੋਨਾ ਮਹਾਮਾਰੀ ਨਾਲ ਲੜਨ ਲਈ ਕੈਨੇਡਾ ਸਰਕਾਰ ਭਾਰਤ ਨੂੰ ਦੇਵੇਗੀ 10 ਮਿਲੀਅਨ ਕੈਨੇਡੀਅਨ ਡਾਲਰ ਦੀ ਮਦਦ

ਕੈਲਗਰੀ (ਦੇਸ ਪੰਜਾਬ ਟਾਈਮਜ਼)-ਭਾਰਤ ਵਿੱਚ ਕੋਰੋਨਾ ਮਹਾਂਮਾਰੀ ਦਾ ਆਤੰਕ ਜਾਰੀ ਹੈ। ਜਿਸ ਕਾਰਨ ਦੇਸ਼ ਵਿੱਚ ਕੋਰੋਨਾ ਮਾਮਲੇ ਦਿਨੋਂ-ਦਿਨ ਵਧਦੇ ਜਾ ਰਹੇ ਹਨ। ਜਿਸ ਕਾਰਨ ਭਾਰਤ ਵਿੱਚ ਕੋਰੋਨਾ ਦੇ ਵਧਦੇ ਸੰਕਟ ਦੇ ਮੱਦੇਨਜ਼ਰ ਕਈ ਦੇਸ਼ਾਂ ਵੱਲੋਂ ਮਦਦ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸੇ ਵਿਚਾਲੇ ਹੁਣ ਕੈਨੇਡਾ ਸਰਕਾਰ ਨੇ ਭਾਰਤ ਵਿੱਚ ਕੋਵਿਡ-19 ਦੀ ਖਰਾਬ ਸਥਿਤੀ ਦੇ ਮੱਦੇਨਜ਼ਰ ਭਾਰਤ ਨੂੰ 10 ਮਿਲੀਅਨ ਕੈਨੇਡੀਅਨ ਡਾਲਰ (ਲਗਭਗ 60 ਕਰੋੜ ਰੁਪਏ) ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ ।
ਦਰਅਸਲ, ਇਸ ਸਬੰਧੀ ਕੈਨੇਡੀਅਨ ਮੰਤਰੀ ਵੱਲੋਂ ਟਵੀਟ ਕਰ ਕੇ ਇਸ ਬਾਰੇ ਜਾਣਕਾਰੀ ਦਿੱਤੀ ਗਈ। ਕਰੀਨਾ ਗੋਲਡ ਨੇ ਟਵੀਟ ਕਰਦਿਆਂ ਦੱਸਿਆ ਕਿ ਅਸੀਂ @redcrosscanada ਵੱਲੋਂ @IndianRedCross ਨੂੰ 10 ਮਿਲੀਅਨ ਡਾਲਰ ਭਾਰਤ ਨੂੰ ਮੁਹੱਈਆ ਕਰਵਾ ਰਹੇ ਹਾਂ ਤਾਂ ਜੋ ਉਹ #COVID-19 ਦਾ ਮੁਕਾਬਲਾ ਕਰ ਸਕਣ । ਇਸ ਤੋਂ ਇਲਾਵਾ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਟਵੀਟ ਨੂੰ ਰੀਟਵੀਟ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਨੇ ਕੈਪਸ਼ਨ ਨਾਲ ਲਿਖਿਆ,” ਇਸ ਸਮੇਂ ਭਾਰਤ ਦੇ ਲੋਕ ਦੁਖਦਾਈ ਸਥਿਤੀ ਦਾ ਸਾਹਮਣਾ ਕਰ ਰਹੇ ਹਨ । ਐਂਬੂਲੈਂਸ ਸੇਵਾਵਾਂ ਤੋਂ ਲੈ ਕੇ ਨਿੱਜੀ ਸੁਰੱਖਿਆ ਉਪਕਰਣਾਂ ਦੀ ਖਰੀਦ ਲਈ ਹਰ ਚੀਜ਼ ਦੀ ਸਹਾਇਤਾ ਲਈ ਅਸੀਂ @RedCrossCanada ਦੁਆਰਾ @IndianRedCross ਨੂੰ 10 ਮਿਲੀਅਨ ਡਾਲਰ ਦਾ ਯੋਗਦਾਨ ਦੇ ਰਹੇ ਹਾਂ।

Show More

Related Articles

Leave a Reply

Your email address will not be published. Required fields are marked *

Close