Uncategorized

ਪਾਕਿਸਤਾਨ ‘ਚ ਟਮਾਟਰ 500 ਤੇ ਪਿਆਜ਼ 400 ਰੁਪਏ ਕਿੱਲੋ

ਪਾਕਿਸਤਾਨ ਦੇ ਲਾਹੌਰ ਅਤੇ ਪੰਜਾਬ ਸੂਬੇ ਤੇ ਹੋਰ ਹਿੱਸਿਆਂ ‘ਚ ਭਿਆਨਕ ਹੜ੍ਹਾਂ ਕਾਰਨ ਵੱਖ-ਵੱਖ ਸਬਜ਼ੀਆਂ ਅਤੇ ਫਲਾਂ ਦੀਆਂ ਕੀਮਤਾਂ ‘ਚ ਆਈ ਤੇਜ਼ੀ ਨਾਲ ਪਾਕਿਸਤਾਨ ਸਰਕਾਰ ਭਾਰਤ ਤੋਂ ਟਮਾਟਰ ਅਤੇ ਪਿਆਜ਼ ਦੀ ਦਰਾਮਦ ਕਰ ਸਕਦੀ ਹੈ।

ਇਹ ਜਾਣਕਾਰੀ ਮੰਡੀ ਦੇ ਥੋਕ ਵਪਾਰੀਆਂ ਨੇ ਦਿੱਤੀ। ਲਾਹੌਰ ਬਾਜ਼ਾਰ ਦੇ ਥੋਕ ਵਿਕਰੇਤਾ ਜਵਾਦ ਰਿਜ਼ਵੀ ਨੇ ਪੀਟੀਆਈ ਭਾਸ਼ਾ ਨੂੰ ਦੱਸਿਆ ਕਿ ਐਤਵਾਰ ਨੂੰ ਲਾਹੌਰ ਦੇ ਬਾਜ਼ਾਰਾਂ ਵਿੱਚ ਟਮਾਟਰ ਅਤੇ ਪਿਆਜ਼ ਦੀ ਕੀਮਤ ਕ੍ਰਮਵਾਰ 500 ਰੁਪਏ ਅਤੇ 400 ਰੁਪਏ ਪ੍ਰਤੀ ਕਿਲੋ ਸੀ।

ਥੋਕ ਵਿਕਰੇਤਾ ਜਵਾਦ ਰਿਜ਼ਵੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਖਾਣ-ਪੀਣ ਦੀਆਂ ਵਸਤੂਆਂ ਦੀਆਂ ਕੀਮਤਾਂ ਹੋਰ ਵਧਣਗੀਆਂ। ਕਿਉਂਕਿ ਹੜ੍ਹਾਂ ਕਾਰਨ ਬਲੋਚਿਸਤਾਨ, ਸਿੰਧ ਅਤੇ ਦੱਖਣੀ ਪੰਜਾਬ ਤੋਂ ਸਬਜ਼ੀਆਂ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਰਿਜ਼ਵੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਪਿਆਜ਼ ਅਤੇ ਟਮਾਟਰ ਦੀ ਕੀਮਤ 700 ਰੁਪਏ ਪ੍ਰਤੀ ਕਿਲੋਗ੍ਰਾਮ ਨੂੰ ਪਾਰ ਕਰ ਸਕਦੀ ਹੈ। ਇਸੇ ਤਰ੍ਹਾਂ ਆਲੂ ਦੀ ਕੀਮਤ 40 ਰੁਪਏ ਪ੍ਰਤੀ ਕਿਲੋ ਤੋਂ ਵਧ ਕੇ 120 ਰੁਪਏ ਕਿਲੋ ਹੋ ਗਈ ਹੈ।

Show More

Related Articles

Leave a Reply

Your email address will not be published. Required fields are marked *

Close