Punjab

SAD ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਟੀ ਦੇ 15 ਜ਼ਿਲ੍ਹਾ ਪ੍ਰਧਾਨਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ 15 ਜ਼ਿਲ੍ਹਾ ਪ੍ਰਧਾਨਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਡਾ. ਦਲਜੀਤ ਚੀਮਾ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਜਾਰੀ ਕੀਤੀ ਗਈ ਸੂਚੀ ਮੁਤਾਬਕ ਬਰਨਾਲਾ ਤੋਂ ਬਾਬਾ ਟੇਕ ਸਿੰਘ, ਸੰਗਰੂਰ ਤੋਂ ਤੇਜਇੰਦਰ ਸਿੰਘ ਸੰਘਾਰੀ, ਮਾਲੇਰਕੋਟਲਾ ਤੋਂ ਤਰਲੋਚਨ ਸਿੰਘ, ਬਠਿੰਡਾ (ਦਿਹਾਤੀ) ਤੋਂ ਬਲਕਾਰ ਸਿੰਘ, ਮਾਨਸਾ ਤੋਂ ਗੁਰਮੇਲ ਸਿੰਘ, ਮੁਕਤਸਰ ਤੋਂ ਪ੍ਰੀਤਇੰਦਰ ਸਿੰਘ, ਫਤਿਹਗੜ੍ਹ ਸਾਹਿਬ ਤੋਂ ਸ਼ਰਨਜੀਤ ਸਿੰਘ, ਹੁਸ਼ਿਆਰਪੁਰ ਤੋਂ ਲਖਵਿੰਦਰ ਸਿੰਘ, ਖੰਨਾ ਤੋਂ ਜਰਨੈਲ ਸਿੰਘ, ਨਵਾਂਸ਼ਹਿਰ ਤੋਂ ਸੁਖਦੀਪ ਸਿੰਘ, ਮੋਗਾ ਤੋਂ ਅਮਰਜੀਤ ਸਿੰਘ, ਲੁਧਿਆਣਾ ਸ਼ਹਿਰੀ ਤੋਂ ਭੁਪਿੰਦਰ ਸਿੰਘ, ਕਪੂਰਥਲਾ ਤੋਂ ਸਵਰਨ ਸਿੰਘ, ਫਿਰੋਜ਼ਪੁਰ ਤੋਂ ਚਮਕੌਰ ਸਿੰਘ ਟਿੱਬੀ ਤੇ ਫਰੀਦਕੋਟ (ਸ਼ਹਿਰੀ) ਤੋਂ ਸਤੀਸ਼ ਕੁਮਾਰ ਗਰੋਵਰ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Show More

Related Articles

Leave a Reply

Your email address will not be published. Required fields are marked *

Close