Punjab

ਸ਼੍ਰੋਮਣੀ ਕਮੇਟੀ ਵੱਲੋਂ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਮਾਮਲੇ ਦੀ ਸਖਤ ਨਿਖੇਧੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਵਿਅਕਤੀ ਵੱਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਹਿਨ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਨੇ ਇਹ ਹਰਕਤ ਕੀਤੀ ਹੈ, ਉਸ ਖਿਲਾਫ ਕਾਰਵਾਈ ਲਈ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਜਾਵੇਗੀ।

ਐਡਵੋਕੇਟ ਧਾਮੀ ਨੇ ਆਖਿਆ ਕਿ ਜਗਦੀਸ਼ ਟਾਈਟਲਰ ਦਿੱਲੀ ਸਿੱਖ ਕਤਲੇਆਮ ਦਾ ਮੁੱਖ ਦੋਸ਼ੀ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਮੁਆਫ਼ ਨਹੀਂ ਕਰ ਸਕਦੀ। ਅਜਿਹੇ ਵਿਅਕਤੀ ਦੀ ਤਸਵੀਰ ਲੱਗੀ ਟੀ-ਸ਼ਰਟ ਪਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣਾ ਸਿੱਖਾਂ ਨੂੰ ਚਿੜ੍ਹਾਉਣ ਵਾਲੀ ਕਾਰਵਾਈ ਹੈ। ਉਨ੍ਹਾਂ ਆਖਿਆ ਕਿ ਜਾਣਕਾਰੀ ਅਨੁਸਾਰ ਇਹ ਕੋਝੀ ਹਰਕਤ ਕਰਨ ਵਾਲਾ ਵਿਅਕਤੀ ਅੰਮ੍ਰਿਤਸਰ ਵਾਸੀ ਕਰਮਜੀਤ ਸਿੰਘ ਗਿੱਲ ਕਾਂਗਰਸ ਦਾ ਨੁਮਾਇੰਦਾ ਹੈ, ਜਿਸ ਤੋਂ ਸਪੱਸ਼ਟ ਹੈ ਕਿ ਉਸ ਨੇ ਸੋਚੀ ਸਮਝੀ ਸਾਜ਼ਿਸ਼ ਤਹਿਤ ਇਹ ਕਾਰਵਾਈ ਕੀਤੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਜਮਾਤ ਸ਼ੁਰੂ ਤੋਂ ਹੀ ਸਿੱਖ ਵਿਰੋਧੀ ਰਹੀ ਹੈ ਅਤੇ ਇਸ ਵੱਲੋਂ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਅਤੇ ਦਿੱਲੀ ਸਿੱਖ ਕਤਲੇਆਮ ਨਾ ਭੁੱਲਣਯੋਗ ਹੈ। ਅੱਜ ਫਿਰ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਦੀ ਤਸਵੀਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਦਰਸ਼ਤ ਕਰਕੇ ਕਾਂਗਰਸ ਦੇ ਆਗੂ ਨੇ ਸਿੱਖ ਭਾਵਨਾਵਾਂ ਨੂੰ ਦੁਖਾਇਆ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਵਿਅਕਤੀ ਵੱਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਹਿਨ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰੜੀ ਨਿੰਦਾ ਕੀਤੀ ਹੈ।

Show More

Related Articles

Leave a Reply

Your email address will not be published. Required fields are marked *

Close