International

ਦੋ ਭਾਰਤੀ-ਅਮਰੀਕੀ ਵਿਗਿਆਨੀਆਂ ਨੂੰ ਮਿਲਿਆ ਦੇਸ਼ ਦਾ ਸਰਵਉੱਚ ਵਿਗਿਆਨਕ ਸਨਮਾਨ

ਵਾਸ਼ਿੰਗਟਨ- ਦੋ ਭਾਰਤੀ-ਅਮਰੀਕੀ ਵਿਗਿਆਨੀਆਂ ਨੂੰ ਅਮਰੀਕਾ ਦੇ ਵ੍ਹਾਈਟ ਹਾਊਸ ਵਿਖੇ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਨੈਸ਼ਨਲ ਟੈਕਨਾਲੋਜੀ ਅਤੇ ਇਨੋਵੇਸ਼ਨ ਮੈਡਲ ਦੇ ਨਾਲ ਸਨਮਾਨਿਤ ਕੀਤਾ ਗਿਆ। ਇਹ ਨੈਸ਼ਨਲ ਮੈਡਲ ਆਫ਼ ਸਾਇੰਸ ਦੇਸ਼ ਦਾ ਸਰਵਉੱਚ ਵਿਗਿਆਨਕ ਸਨਮਾਨ ਹੈ ਅਤੇ ਇਹ ਮੈਡਲ ਵ੍ਹਾਈਟ ਹਾਊਸ ਵਿਖੇ ਦਿੱਤਾ ਗਿਆ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਵ੍ਹਾਈਟ ਹਾਊਸ ‘ਚ ਦੋ ਭਾਰਤੀ-ਅਮਰੀਕੀ ਵਿਗਿਆਨੀ ਅਸ਼ੋਕ ਗਾਡਗਿਲ ਅਤੇ ਸੁਬਰਾ ਸੁਰੇਸ਼ ਨੂੰ ਨੈਸ਼ਨਲ ਮੈਡਲ ਆਫ਼ ਟੈਕਨਾਲੋਜੀ ਅਤੇ ਇਨੋਵੇਸ਼ਨ ਅਤੇ ਨੈਸ਼ਨਲ ਮੈਡਲ ਆਫ਼ ਸਾਇੰਸ ਨਾਲ ਸਨਮਾਨਿਤ ਕੀਤਾ ਹੈ। ਦੱਸਣਯੋਗ ਹੈ ਕਿ ਭਾਰਤੀ ਮੂਲ ਦੇ ਇਨ੍ਹਾਂ ਵਿਗਿਆਨੀਆਂ ਨੇ ਕਈ ਖੋਜਾਂ ਕੀਤੀਆਂ ਹਨ, ਜਿਸ ਵਿਚ ਜੀਵਨ ਬਚਾਉਣ ਵਾਲੇ ਡਾਕਟਰੀ ਇਲਾਜ ਨੂੰ ਸਮਰੱਥ ਬਣਾਉਣਾ, ਓ.ਪੀ.ਡੀ. ਮਹਾਂਮਾਰੀ ਨਾਲ ਲੜਨ ਵਿਚ ਮਦਦ ਕਰਨਾ ਅਤੇ ਭੋਜਨ ਸੁਰੱਖਿਆ ਵਿਚ ਸੁਧਾਰ ਕਰਨਾ ਸ਼ਾਮਲ ਹੈ। ਇਹ ਸਰਵਉੱਚ ਸਨਮਾਨ ਅਮਰੀਕਾ ‘ਚ ਸੰਨ 1959 ‘ਚ ਸ਼ੁਰੂ ਕੀਤਾ ਗਿਆ ਸੀ।
ਦੱਸਣਯੋਗ ਹੈ ਕਿ ਨੈਸ਼ਨਲ ਮੈਡਲ ਆਫ਼ ਸਾਇੰਸ ਦੇਸ਼ ਦਾ ਸਭ ਤੋਂ ਉੱਚਾ ਵਿਗਿਆਨਕ ਸਨਮਾਨ ਹੈ, ਜਿਸਦੀ ਸਥਾਪਨਾ ਯੂ.ਐੱਸ. ਕਾਂਗਰਸ ਦੁਆਰਾ ਕੀਤੀ ਗਈ ਸੀ ਅਤੇ ਯੂ.ਐੱਸ. ਨੈਸ਼ਨਲ ਸਾਇੰਸ ਫਾਊਂਡੇਸ਼ਨ ਦੁਆਰਾ ਪ੍ਰਬੰਧਿਤ ਕੀਤੀ ਗਈ ਸੀ। ਇਹ ਸੰਯੁਕਤ ਰਾਜ ਦੇ ਰਾਸ਼ਟਰਪਤੀ ਦੁਆਰਾ ਜੀਵਨ ਵਿਗਿਆਨ, ਕੰਪਿਊਟਰ ਵਿਗਿਆਨ, ਵਿਦਿਅਕ ਵਿਗਿਆਨ, ਇੰਜਨੀਅਰਿੰਗ, ਭੂ-ਵਿਗਿਆਨ, ਗਣਿਤ ਤੇ ਭੌਤਿਕ ਵਿਗਿਆਨ ਅਤੇ ਸਮਾਜਿਕ, ਲਾਗੂ ਅਤੇ ਆਰਥਿਕ ਵਿਗਿਆਨ ਵਿਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਵਿਸ਼ੇਸ਼ ਮਾਨਤਾ ਦੇ ਯੋਗ ਵਿਸ਼ੇਸ ਵਿਅਕਤੀਆਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ।

Show More

Related Articles

Leave a Reply

Your email address will not be published. Required fields are marked *

Close