Punjab

ਦਿੱਲੀ ਦੇ ਸੀਐਮ ਨੇ ਪੰਜਾਬ ਦੇ ਕੰਮਾਂ ਲਈ ਕੀਤਾ ਐਲਾਨ

ਹੁਸ਼ਿਆਰਪੁਰ  : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸ਼ਨੀਵਾਰ ਨੂੰ ਪੰਜਾਬ ਦੇ ਹੁਸ਼ਿਆਰਪੁਰ ਪਹੁੰਚੇ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਇੱਥੇ 867 ਕਰੋੜ ਰੁਪਏ ਦੇ ਕੰਮਾਂ ਦਾ ਉਦਘਾਟਨ ਕੀਤਾ। ਇਨ੍ਹਾਂ ਵਿੱਚੋਂ ਜਿੱਥੇ ਕਈ ਕੰਮਾਂ ਦੇ ਨੀਂਹ ਪੱਥਰ ਰੱਖੇ ਜਾ ਚੁੱਕੇ ਹਨ, ਉੱਥੇ ਕਈ ਮੁਕੰਮਲ ਹੋਏ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। ਇਨ੍ਹਾਂ ਸਾਰੇ ਪ੍ਰੋਜੈਕਟਾਂ ਦਾ ਪੰਜਾਬ ਦੇ ਦੋਆਬਾ ਖੇਤਰ ਦੇ ਕਰੀਬ 10 ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨੂੰ ਲਾਭ ਹੋਵੇਗਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੇ ਨਾਲ ਕਰੀਬ ਡੇਢ ਵਜੇ ਹੁਸ਼ਿਆਰਪੁਰ ਪਹੁੰਚੇ। ਸੀਐਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਕੇਜਰੀਵਾਲ ਅਤੇ ਸੀਐਮ ਮਾਨ ਦੀ ਆਮਦ ਨੂੰ ਲੈ ਕੇ ਸੁਰੱਖਿਆ ਦੇ ਪ੍ਰਬੰਧ ਵੀ ਸਖ਼ਤ ਕਰ ਦਿੱਤੇ ਗਏ ਹਨ। ਪੰਜਾਬ ਭਰ ਤੋਂ ਆਉਣ ਵਾਲੇ ‘ਆਪ’ ਸਮਰਥਕਾਂ ਲਈ ਪਾਰਕਿੰਗ ਤੋਂ ਲੈ ਕੇ ਬੈਠਣ ਤੱਕ ਦੀਆਂ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੁਸ਼ਿਆਰਪੁਰ ਪਹੁੰਚ ਕੇ ਸਾਰੇ ਕੰਮਾਂ ਦਾ ਉਦਘਾਟਨ ਕੀਤਾ। ਹੁਸ਼ਿਆਰਪੁਰ ਵਿੱਚ ਨਵੇਂ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਅਤੇ ਆਰਮੀ ਟਰੇਨਿੰਗ ਇੰਸਟੀਚਿਊਟ ਦਾ ਨੀਂਹ ਪੱਥਰ ਵੀ ਰੱਖਿਆ ਗਿਆ।

ਦੋਵਾਂ ਆਗੂਆਂ ਵੱਲੋਂ ਹੁਸ਼ਿਆਰਪੁਰ ਦੇ ਦੋ ਪਿੰਡਾਂ ਨੂੰ ਸੀਵਰੇਜ ਅਤੇ ਪਾਣੀ ਦੀ ਸਫਾਈ ਦੇ ਨਵੇਂ ਪ੍ਰੋਜੈਕਟ ਵੀ ਦਿੱਤੇ ਗਏ ਹਨ। ਜਿਸ ਨਾਲ ਗੰਦੇ ਪਾਣੀ ਦੀ ਨਿਕਾਸੀ ਦੇ ਨਾਲ-ਨਾਲ ਆਸ-ਪਾਸ ਦੇ ਇਲਾਕਿਆਂ ਵਿੱਚ ਸਾਫ਼ ਪਾਣੀ ਉਪਲਬਧ ਹੋਵੇਗਾ। ਦੋਵਾਂ ਆਗੂਆਂ ਨੇ ਹੁਸ਼ਿਆਰਪੁਰ ਦੇ ਨੌਜਵਾਨਾਂ ਲਈ 23 ਪਿੰਡਾਂ ਵਿੱਚ ਖਾਲੀ ਪਈ ਪੰਚਾਇਤੀ ਜ਼ਮੀਨ ਨੂੰ ਖੇਡ ਮੈਦਾਨਾਂ ਵਿੱਚ ਤਬਦੀਲ ਕਰਨ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਹੈ।

Show More

Related Articles

Leave a Reply

Your email address will not be published. Required fields are marked *

Close