Punjab

ਕੈਪਟਨ ਦੀ ‘ਪੰਜਾਬ ਲੋਕ ਕਾਂਗਰਸ’ ‘ਚ ਅਕਾਲੀ ਤੇ ਕਾਂਗਰਸੀ ਹੋਏ ਪੰਜਾਬ ਲੋਕ ਕਾਂਗਰਸ ਸ਼ਾਮਿਲ

ਚੰਡੀਗੜ੍ਹ: ਪੰਜਾਬ ਵਿੱਚ ਜਿਵੇਂ-ਜਿਵੇਂ 2022 ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਉਸ ਤਰ੍ਹਾਂ ਹੀ ਵੱਖ-ਵੱਖ ਪਾਰਟੀਆਂ ਦੇ ਲੀਡਰ ਵੀ ਪਾਰਟੀਆਂ ਵਿੱਚ ਅਦਲਾ-ਬਦਲੀ ਕਰਦੇ ਨਜ਼ਰ ਆ ਰਹੇ ਹਨ। ਕੁੱਝ ਸਮੇਂ ਪਹਿਲਾ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦਾ ਗਠਨ ਕੀਤਾ ਗਿਆ ਸੀ। ਜਿਸ ਵਿੱਚ ਸ਼ਾਮਿਲ ਹੋਣ ਵਾਲਿਆਂ ਦੀ ਗਿਣਤੀ ਦਿਨ ਪਰ ਦਿਨ ਵੱਧਦੀ ਨਜ਼ਰ ਜਾ ਰਹੀ ਹੈ।
ਜਿਸ ਦੇ ਤਹਿਤ ਹੀ ਬੁੱਧਵਾਰ ਨੂੰ ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਤੇ 2 ਵਾਰ ਦੇ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ ‘ਪੰਜਾਬ ਲੋਕ ਕਾਂਗਰਸ’ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਇਲਾਵਾ ਸ਼ੋਮਣੀ ਅਕਾਲੀ ਦਲ ਦੀ ਸਾਬਕਾ ਵਿਧਾਇਕ ਬੇਗਮ ਫਰਜ਼ਾਨਾ ਆਲਮ ਵੀ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਈ ਹੈ।
ਇਸ ਤੋਂ ਇਲਾਵਾ ਪੰਜਾਬ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਪੰਜਾਬ ਮੰਡੀ ਬੋਰਡ ਦੇ ਵਾਈਸ ਚੇਅਰਮੈਨ ਵਿਜੇ ਕਾਲੜਾ, ਪੰਜਾਬੀ ਗਾਇਕ ਬੂਟਾ ਮੁਹੰਮਦ, ਗਾਇਕ ਸਰਦਾਰ ਅਲੀ, ਸਾਬਕਾ ਵਿਧਾਇਕ ਰਾਜਵਿੰਦਰ ਕੌਰ ਭਾਗੀਕੇ, ਰਾਜਦੀਪ ਕੌਰ ਫਾਜ਼ਿਲਕਾ ਆਦਿ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋਏ ਹਨ।

Show More

Related Articles

Leave a Reply

Your email address will not be published. Required fields are marked *

Close