EntertainmentNational

ਪਾਨ ਮਸਾਲੇ ਦਾ ਇਸ਼ਤਿਹਾਰ ਕਰਨਾ ਪਿਆ ਮਹਿੰਗਾ, ਸ਼ਾਹਰੁਖ ਖਾਨ, ਅਕਸ਼ੈ ਕੁਮਾਰ ਤੇ ਅਜੇ ਦੇਵਗਨ ਨੂੰ ਨੋਟਿਸ ਜਾਰੀ

ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੇਂਚ ਵੱਲੋਂ ਸ਼ਾਹਰੁਖ ਖਾਨ, ਅਕਸ਼ੈ ਕੁਮਾਰ ਤੇ ਅਜੇ ਦੇਵਗਨ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਪਾਨ ਮਸਾਲਾ ਕੰਪਨੀਆਂ ਦੇ ਇਸ਼ਤਿਹਾਰ ਕਰਨ ਦੇ ਮਾਮਲੇ ਵਿੱਚ ਇਹ ਨੋਟਿਸ ਜਾਰੀ ਕੀਤਾ ਗਿਆ ਹੈ। ਕੇਂਦਰ ਸਰਕਾਰ ਦੇ ਵਕੀਂ ਨੇ ਮਾਨਹਾਨੀ ਪਟੀਸ਼ਨ ‘ਤੇ ਲਖਨਊ ਬੇਂਚ ਨੂੰ ਇਸ ਅਪੀਲ ਨੂੰ ਖਾਰਿਜ ਕਰਨ ਦੀ ਅਰਜ਼ੀ ਵੀ ਦਿੱਤੀ। ਕੇਂਦਰ ਸਰਕਾਰ ਦੇ ਵਕੀਲ ਨੇ ਲਖਨਊ ਬੇਂਚ ਨੂੰ ਇਹ ਵੀ ਦੱਸਿਆ ਕਿ ਇਸ ਮਾਮਲੇ ਦੀ ਸੁਣਵਾਈ ਉੱਚ ਅਦਾਲਤ ਵੀ ਕਰ ਰਿਹਾ ਹੈ। ਇਸ ਕਾਰਨ ਇਸ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਜਾਵੇ। ਜਸਟਿਸ ਰਾਜੇਸ਼ ਸਿੰਘ ਚੌਹਾਨ ਦੀ ਬੇਂਚ ਨੇ ਇਸ ਮਾਨਹਾਨੀ ਪਟੀਸ਼ਨ ਨੂੰ ਪਾਸ ਕੀਤਾ ਹੈ। ਨਾਲ ਹੀ ਅਗਲੀ ਸੁਣਵਾਈ ਦੇ ਲਈ 9 ਮਈ, 2024 ਦੀ ਤਰੀਕ ਨੂੰ ਨਿਰਧਾਰਿਤ ਕਰ ਦਿੱਤਾ ਗਿਆ ਹੈ। ਜਸਟਿਸ ਰਾਜੇਸ਼ ਸਿੰਘ ਚੌਹਾਨ ਦੀ ਬੇਂਚ ਨੇ ਪਹਿਲਾਂ ਕੇਂਦਰ ਸਰਕਾਰ ਨੂੰ ਪਟੀਸ਼ਨਕਰਤਾ ਦੀ ਅਰਜ਼ੀ ‘ਤੇ ਫੈਸਲਾ ਲੈਣ ਦਾ ਆਦੇਸ਼ ਦਿੱਤਾ ਸੀ। ਦਲੀਲ ਦਿੱਤੀ ਗਈ ਸੀ ਕਿ ਇਨ੍ਹਾਂ ਅਦਾਕਾਰਾਂ ਦੇ ਖਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਜਿਨ੍ਹਾਂ ਨੂੰ ਉੱਚ ਸਨਮਾਨ ਦਿੱਤੇ ਗਏ ਹਨ, ਪਰ ਉਹ ਪਾਨ ਮਸਾਲਾ ਕੰਪਨੀਆਂ ਦੇ ਲਈ ਇਸ਼ਤਿਹਾਰ ਕਰ ਰਹੇ ਹਨ।

Show More

Related Articles

Leave a Reply

Your email address will not be published. Required fields are marked *

Close